18 ਮਈ 2026: ਪੰਜਾਬ ਦੇ ਲੋਕਾਂ ਲਈ ਕੁਝ ਰਾਹਤ ਦੀ ਗੱਲ ਹੈ। 20 ਮਈ ਨੂੰ ਸੰਗਰੂਰ ਵਿੱਚ ਸ਼ੁਰੂ ਹੋਣ ਵਾਲੀ ਪੀਆਰਟੀਸੀ ਕਰਮਚਾਰੀਆਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਪੀਆਰਟੀਸੀ ਕੰਟਰੈਕਟ ਕਰਮਚਾਰੀ ਯੂਨੀਅਨ ਨੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਅਤੇ ਕਈ ਮੁੱਦਿਆਂ ‘ਤੇ ਸਹਿਮਤੀ ਬਣਾਈ। ਇਹ ਦਾਅਵਾ ਮੀਟਿੰਗ ਦੇ ਨੁਮਾਇੰਦਿਆਂ ਨੇ ਕੀਤਾ।
