ਪਟਿਆਲਾ, 2 ਜਨਵਰੀ : ਰਿਟਾਇਰਡ ਆਈ. ਜੀ. ਅਮਰ ਸਿੰਘ ਚਹਿਲ ਨਾਲ ਹੋਈ ਕਰੋੜਾਂ ਦੀ ਠੱਗੀ ਦੇ ਮਾਮਲੇ ’ਚ ਪਟਿਆਲਾ ਪੁਲਸ ਨੇ ਮਹਾਰਾਸ਼ਟਰ ਤੋਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਾਈਬਰ ਸੈੱਲ ਦੀਆਂ ਟੀਮਾਂ ਪਟਿਆਲਾ ਲਈ ਰਵਾਨਾ ਹੋ ਗਈਆਂ ਹਨ।
ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਸ ਨੇ ਕੁੱਲ 6 ਵਿਅਕਤੀਆਂ ਨੂੰ ਮਹਾਰਾਸ਼ਟਰ ਤੋਂ ਗ੍ਰਿਫਤਾਰ ਕਰ ਲਿਆ ਹੈ। ਇਹ ਗਿਰੋਹ ਆਨਲਾਈਨ ਠੱਗੀਆਂ ਦਾ ਮਾਸਟਰ ਮਾਈਂਡ ਹੈ। ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਨ੍ਹਾਂ ਤੋਂ ਵੱਡੀ ਖੁਲਾਸੇ ਹੋਣ ਦੀ ਉਮੀਦ ਹੈ।
ਉਨ੍ਹਾਂ ਕਿਹਾ ਕਿ ਸਾਈਬਰ ਸੈੱਲ ਦੀ ਪੁਲਸ ਵੱਲੋਂ ਦਿਨ-ਰਾਤ ਮਿਹਨਤ ਕਰ ਕੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਐੱਸ. ਐੱਸ. ਪੀ. ਨੇ ਸਾਈਬਰ ਸੈੱਲ ਦੀ ਟੀਮ ਦੀ ਸ਼ਲਾਘਾ ਵੀ ਕੀਤੀ।
Read More : ਪੱਛਮੀ ਬੰਗਾਲ ਨੂੰ ‘ਪੱਛਮੀ ਬੰਗਲਾਦੇਸ਼’ ਬਣਾਉਣ ਦੀਆਂ ਹੋ ਰਹੀਆਂ ਕੋਸ਼ਿਸ਼ਾਂ : ਮਿਥੁਨ
