ਪਟਿਆਲਾ, 23 ਦਸੰਬਰ : ਰਿਟਾ. ਆਈ. ਜੀ. ਅਮਰ ਸਿੰਘ ਚਾਹਲ ਨਾਲ ਹੋਈ ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ’ਚ ਸਾਈਬਰ ਸੈੱਲ ਦੀ ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੂਜੇ ਪਾਸੇ ਅਮਰ ਸਿੰਘ ਚਹਿਲ ਦੀ ਸਿਹਤ ਵਿਚ ਸੁਧਾਰ ਆਇਆ ਹੈ। ਹਾਲਾਂਕਿ ਅਜੇ ਵੀ ਸਥਿਤੀ ਖਤਰੇ ਤੋਂ ਬਾਹਰ ਨਹੀਂ ਹੈ ਪਰ ਮਿਲੀ ਜਾਣਕਾਰ ਅਨੁਸਾਰ ਹਾਲਤ ਵਿਚ ਸੁਧਾਰ ਹੈ। ਉਨ੍ਹਾਂ ਦੇ ਨਾਲ ਰੀਡਰ ਰਹੇ ਵਿਅਕਤੀ ਨੇ ਦੱਸਿਆ ਕਿ ਪਹਿਲਾਂ ਨਾਲੋ ਕਾਫੀ ਜ਼ਿਆਦਾ ਸੁਧਾਰ ਹੈ। ਦੂਜੇ ਪਾਸੇ ਸੂਤਰਾਂ ਦੇ ਮੁਤਾਬਕ ਪੁਲਸ ਨੇ ਇਸ ਮਾਮਲੇ ਵਿਚ ਸਾਈਬਰ ਕ੍ਰਾਈਮ ਥਾਣੇ ਵਿਚ ਕੇਸ ਦਰਜ ਕੀਤਾ ਹੈ।
ਇਥੇ ਇਹ ਦੱਸਣਯੋਗ ਹੈ ਕਿ ਰਿਟਾ: ਆਈ. ਜੀ. ਅਮਰ ਸਿੰਘ ਚਹਿਲ ਨੇ ਆਪਣੇ ਹੀ ਘਰ ਵਿਚ ਗੋਲੀ ਮਾਰ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ ਕੀਤੀ ਸੀ, ਤਾਂ ਜ਼ਖਮੀ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਆਤਮ ਹੱਤਿਆ ਦੀ ਕੋਸਿਸ਼ ਤੋਂ ਪਹਿਲਾਂ ਉਨ੍ਹਾਂ ਨੇ ਇਕ ਸੁਸਾਈਡ ਨੋਟ ਲਿਖਿਆ ਸੀ, ਜਿਸ ਵਿਚ ਉਨ੍ਹਾਂ ਨਾਲ ਵੱਧ ਮੁਨਾਫਾ ਕਮਾਉਣ ਦਾ ਝਾਂਸਾ ਦੇ ਕੇ 8 ਕਰੋੜ 10 ਲੱਖ ਰੁਪਏ ਦੀ ਠੱਗੀ ਦੀ ਗੱਲ ਆਖੀ ਗਈ ਹੈ। ਹੁਣ ਪੁਲਸ ਵੱਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਕੇ ਮਾਮਲੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਕਿਸ ਵਿਅਕਤੀ ਵੱਲੋਂ ਠੱਗੀ ਮਾਰੀ ਗਈ ਹੈ।
Read More : ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ ਵਾਧਾ
