Naib-Tehsildars

ਮਾਲ ਮੰਤਰੀ ਮੁੰਡੀਆਂ ਨੇ 16 ਨਵੇਂ ਪਦਉੱਨਤ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 16 ਮੁਲਾਜ਼ਮਾਂ ਨੂੰ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤੀ ਮਿਲਣ ‘ਤੇ ਤਰੱਕੀ ਪੱਤਰ ਸੌਂਪੇ। ਇਹ ਪਦਉੱਨਤੀਆਂ ਨਿਰਧਾਰਤ ਸੇਵਾ ਨਿਯਮਾਂ ਦੀ ਪਾਲਣਾ ਅਤੇ ਵਿਭਾਗੀ ਕਾਰਵਾਈਆਂ ਮੁਕੰਮਲ ਹੋਣ ਤੋਂ ਬਾਅਦ ਕੀਤੀਆਂ ਗਈਆਂ ਹਨ।

ਪਦਉੱਨਤ ਹੋਏ ਅਧਿਕਾਰੀਆਂ ਦੀ ਸੂਚੀ:

ਨਾਇਬ ਤਹਿਸੀਲਦਾਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਵਿੱਚ ਕਰਮਜੀਤ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਪਰਮਿੰਦਰ ਸਿੰਘ, ਸਵਰਨ ਸਿੰਘ, ਰਾਜਿੰਦਰ ਸਿੰਘ, ਗੁਰਦੀਪ ਲਾਲ, ਰਾਜੇਸ਼ ਕੁਮਾਰ, ਜਸਪਾਲ ਸਿੰਘ, ਗੁਰਚਰਨ ਸਿੰਘ, ਸੁਖਬੀਰ ਸਿੰਘ, ਸੁਨੀਲ ਪ੍ਰਭਾਕਰ, ਰਨਦੀਪ ਸਿੰਘ, ਬਲਜੀਤ ਸਿੰਘ, ਕਾਰਜ ਸਿੰਘ ਅਤੇ ਉਂਕਾਰ ਸਿੰਘ

ਪ੍ਰਸ਼ਾਸਨਿਕ ਮਜ਼ਬੂਤੀ ਅਤੇ ਜਨਤਕ ਸੇਵਾਵਾਂ ‘ਤੇ ਜ਼ੋਰ

ਤਰੱਕੀ ਪ੍ਰਾਪਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨਵੇਂ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਬਿਨਾਂ ਕਿਸੇ ਪੱਖਪਾਤ ਦੇ ਨਿਭਾਉਣ।

ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ, ਅਨੁਰਾਗ ਵਰਮਾ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਮਾਂਬੱਧ ਤਰੱਕੀਆਂ ਦੇਣਾ ਪਾਰਦਰਸ਼ੀ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Read More : ਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਹੰਗਾਮਾ, ਵਿਰੋਧੀ ਧਿਰ ਦੇ 8 ਮੈਂਬਰ ਮੁਅੱਤਲ

Leave a Reply

Your email address will not be published. Required fields are marked *