ਚੰਡੀਗੜ੍ਹ, 23 ਅਕਤੂਬਰ : ਪੰਜਾਬ ’ਚ ‘ਆਪ’ ਸਰਕਾਰ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਦੇ ਉਥਾਨ ਲਈ ਆਪਣੀ ਵਚਨਬੱਧਤਾ ’ਤੇ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਇਸੇ ਲੜੀ ’ਚ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਮਾਰਗਦਰਸ਼ਨ ’ਚ ਤਰਨਤਾਰਨ ਜ਼ਿਲੇ ’ਚ ਗਰੀਬ ਪਰਿਵਾਰਾਂ, ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੇ ਕਲਿਆਣ ਦੇ ਨਾਲ-ਨਾਲ ਸਮੁਦਾਇਕ ਭਵਨਾਂ ਦੇ ਨਿਰਮਾਣ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਗਰੀਬ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਲਈ ਇਕ ਵੱਡਾ ਸਹਾਰਾ ਦੇਣ ਵਾਲੀ ਆਸ਼ੀਰਵਾਦ ਯੋਜਨਾ ਦੇ ਤਹਿਤ ਵਿੱਤੀ ਸਾਲ 2024-25 ਦੇ ਦੌਰਾਨ ਤਰਨਤਾਰਨ ਜ਼ਿਲੇ ਦੇ 2,542 ਯੋਗ ਬਿਨੈਕਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹਰੇਕ ਲਾਭਪਾਤਰੀ ਨੂੰ 51,000 ਰੁਪਏ ਦੇ ਮੁਤਾਬਕ ਕੁੱਲ 12 ਕਰੋੜ 96 ਲੱਖ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ ‘ਆਪ’ ਸਰਕਾਰ ਦੀ ਸਮਾਜਿਕ ਸੁਰੱਖਿਆ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਉੱਚ ਸਿੱਖਿਆ ਪ੍ਰਾਪਤ ਕਰਨ ਦੇ ਇੱਛੁਕ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਪੋਸਟ ਮੈਟ੍ਰਿਕ ਸਕਾਲਰਸ਼ਿਪਸ ਸਕੀਮ ਦੇ ਤਹਿਤ ਵੀ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਜਿਨ੍ਹਾਂ ਵਿਦਿਆਰਥੀਆਂ ਦੇ ਪਰਿਵਾਰਾਂ ਦੀ ਸਾਲਾਨਾ ਆਮਦਨ 2.50 ਲੱਖ ਤੋਂ ਘੱਟ ਹੈ, ਉਨ੍ਹਾਂ ਦੀ ਸਿੱਖਿਆ ਜਾਰੀ ਰੱਖਣ ਲਈ ਜ਼ਿਲ੍ਹੇ ਦੇ 4,582 ਵਿਦਿਆਰਥੀਆਂ ਦੇ ਕੇਸ ਮਨਜ਼ੂਰ ਕਰ ਦਿੱਤੇ ਗਏ ਹਨ।
ਸਮਾਜਿਕ ਨਿਆਂ ਅਤੇ ਸਮੁਦਾਇਕ ਸਸ਼ਕਤੀਕਰਨ ਦੀ ਦਿਸ਼ਾ ’ਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਤਰਨਤਾਰਨ ਜ਼ਿਲੇ ’ਚ ਡਾ. ਭੀਮ ਰਾਓ ਅੰਬੇਡਕਰ ਭਵਨ ਦੇ ਨਿਰਮਾਣ ਲਈ 5 ਕਰੋੜ 93 ਲੱਖ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
Read More : 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ
