ਚੰਡੀਗੜ੍ਹ, 27 ਨਵੰਬਰ : ‘ਰੰਗਲਾ ਪੰਜਾਬ’ ਯੋਜਨਾ ਤਹਿਤ ਰੱਖੇ ਗਏ 585 ਕਰੋੜ ਰੁਪਏ ਦੇ ਕੁੱਲ ਬਜਟ ’ਚੋਂ ਪਹਿਲੀ ਕਿਸ਼ਤ ਵਜੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਵਿਕਾਸ ਲਈ 213 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਦੇ ਬਜਟ ’ਚ ‘ਰੰਗਲਾ ਪੰਜਾਬ’ ਯੋਜਨਾ ੇਪੇਸ਼ ਕੀਤੀ ਗਈ ਸੀ, ਜਿਸ ’ਚ ਹਰੇਕ ਵਿਧਾਨ ਸਭਾ ਹਲਕੇ ’ਚ ਵਿਕਾਸ ਕਾਰਜਾਂ ਲਈ ਵਿਸ਼ੇਸ਼ ਤੌਰ ’ਤੇ 5 ਕਰੋੜ ਰੁਪਏ ਰੱਖੇ ਗਏ ਸਨ। ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿਧਾਇਕਾਂ ਅਤੇ ਅਧਿਕਾਰੀਆਂ ‘ਤੇ ਆਧਾਰਤ ਕਮੇਟੀਆਂ ਬਣਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵਾਂ ਦੇ ਆਧਾਰ ’ਤੇ ਵੱਖ-ਵੱਖ ਪੰਚਾਇਤਾਂ ਨੂੰ 213 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਹਾਲ ਹੀ ’ਚ ਪੰਚਾਇਤਾਂ, ਜ਼ਿਲਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਨੂੰ 334 ਕਰੋੜ ਰੁਪਏ ਦੇ ਵਿਕਾਸ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ’ਚ 3,000 ਤੋਂ ਵੱਧ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ 19,000 ਕਿਲੋਮੀਟਰ ਸੜਕਾਂ ਬਣਾਈਆਂ ਜਾ ਰਹੀਆਂ ਹਨ।
Read More : ‘ਸੀਸ ਮਾਰਗ ਨਗਰ ਕੀਰਤਨ’ ਦੂਸਰੇ ਦਿਨ ਤਰਾਵੜੀ ਤੋਂ ਅੰਬਾਲਾ ਲਈ ਰਵਾਨਾ
