Rupinder Kaur Gill

ਰੁਪਿੰਦਰ ਕੌਰ ਪੰਜਾਬ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ

ਬਠਿੰਡਾ, 6 ਅਕਤੂਬਰ : ਪੰਜਾਬ ਸਰਕਾਰ ਵੱਲੋਂ ਰੁਪਿੰਦਰ ਕੌਰ ਗਿੱਲ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਜ਼ਿਲਾ ਬਠਿੰਡਾ ਅਤੇ ਖ਼ਾਸ ਤੌਰ ’ਤੇ ਹਲਕਾ ਮੌੜ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸਥਾਨਕ ਪਿੰਡਾਂ ਦੇ ਵਾਸੀਆਂ, ਸਮਾਜ ਸੇਵੀਆਂ ਅਤੇ ਮਹਿਲਾ ਸੰਗਠਨਾਂ ਵੱਲੋਂ ਰੁਪਿੰਦਰ ਕੌਰ ਗਿੱਲ ਨੂੰ ਲਗਾਤਾਰ ਵਧਾਈਆਂ ਦੇਣ ਦਾ ਦੌਰ ਜਾਰੀ ਹੈ।

ਰੁਪਿੰਦਰ ਕੌਰ ਗਿੱਲ ਲੰਬੇ ਸਮੇਂ ਤੋਂ ਔਰਤਾਂ ਦੇ ਹੱਕਾਂ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਲਈ ਸਰਗਰਮ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਔਰਤਾਂ ਨੂੰ ਸਮਾਜ ਦੇ ਹਰ ਖੇਤਰ ’ਚ ਅੱਗੇ ਲਿਆਉਣ ਨਾਲ ਹੀ ਸੱਚੇ ਬਦਲਾਅ ਦੀ ਸ਼ੁਰੂਆਤ ਹੋ ਸਕਦੀ ਹੈ, ਜੋ ਕਿ ਆਮ ਆਦਮੀ ਪਾਰਟੀ ਕਰ ਰਹੀ ਹੈ।

ਇਸ ਮੌਕੇ ਰੁਪਿੰਦਰ ਕੌਰ ਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਪ੍ਰਮੁੱਖ ਅਰਵਿੰਦ ਕੇਜਰੀਵਾਲ ਸਮੇਤ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਹਿਲਾਵਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕਰਨਗੇ। ਅੰਤ ’ਚ ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਮਿਹਨਤ, ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

Read More : ਜੰਮੂ-ਕਸ਼ਮੀਰ ਵਿਚ ਲੱਗੇ ਭੂਚਾਲ ਦੇ ਝਟਕੇ

Leave a Reply

Your email address will not be published. Required fields are marked *