cm-maan-join

‘ਰੁਸਤਮ-ਏ-ਹਿੰਦ’ ਜੱਸਾ ਭੱਟੀ ‘ਆਪ’ ‘ਚ ਸ਼ਾਮਲ; ਭਗਵੰਤ ਮਾਨ ਨੇ ਕੀਤਾ ਸਵਾਗਤ

ਕਿਹਾ-ਖੇਡਾਂ ਅਤੇ ਨਸ਼ਾ-ਮੁਕਤ ਪੰਜਾਬ ਲਈ ਮਿਲ ਕੇ ਕਰਾਂਗੇ ਕੰਮ

ਚੰਡੀਗੜ੍ਹ, 28 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਹਿਲਵਾਨ ਅਤੇ ‘ਰੁਸਤਮ-ਏ-ਹਿੰਦ’ ਵਜੋਂ ਜਾਣੇ ਜਾਂਦੇ ਜੱਸਾ ਭੱਟੀ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕਰਕੇ ਪਾਰਟੀ ਨੂੰ ਵੱਡਾ ਹੁਲਾਰਾ ਦਿੱਤਾ ਹੈ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਜੱਸਾ ਭੱਟੀ ਦਾ ਪਾਰਟੀ ‘ਚ ਸ਼ਾਮਲ ਹੋਣਾ ‘ਰੰਗਲਾ ਪੰਜਾਬ’ ਸਿਰਜਣ ਦੇ ਸੁਪਨੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਜੱਸਾ ਭੱਟੀ ਦੀ ਵਿਚਾਰਧਾਰਾ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦਾ ਜਨੂੰਨ ਪਾਰਟੀ ਦੀ ਨੀਤੀਆਂ ਨਾਲ ਮੇਲ ਖਾਂਦਾ ਹੈ। ਉਨ੍ਹਾਂ ਕਿਹਾ, “ਅਸੀਂ ਇਕੱਠੇ ਹੋ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵਾਂਗੇ।”

ਜੱਸਾ ਭੱਟੀ ਦਾ ‘ਆਪ’ ਵਿੱਚ ਸ਼ਾਮਲ ਹੋਣਾ ਪੰਜਾਬ ਦੀ ਖੇਡ ਸਿਆਸਤ ਵਿੱਚ ਇੱਕ ਨਵਾਂ ਮੋੜ ਮੰਨਿਆ ਜਾ ਰਿਹਾ ਹੈ, ਜਿਸ ਨਾਲ ਪਾਰਟੀ ਨੂੰ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੇ ਨੌਜਵਾਨ ਵਰਗ ਨਾਲ ਜੁੜਨ ਵਿੱਚ ਹੋਰ ਮਦਦ ਮਿਲੇਗੀ।

Read More : ਸੜਕ ਵਿਚਾਲੇ ਖਰਾਬ ਹੋਈ ਕੈਦੀਆਂ ਵਾਲੀ ਜੇਲ੍ਹ ਵੈਨ; ਧੱਕਾ ਲਾਉਂਦੇ ਦਿਖੇ ਪੁਲਿਸ ਮੁਲਾਜ਼ਮ

Leave a Reply

Your email address will not be published. Required fields are marked *