ਜ਼ਮੀਨ ਖਿਸਕਣ ਨਾਲ ਮਲਬੇ ’ਚ ਦੱਬੀ ਕਾਰ, ਪਤਨੀ ਤੇ ਰਿਸ਼ਤੇਦਾਰ ਗੰਭੀਰ ਜ਼ਖ਼ਮੀ
ਰਿਆਸੀ, 2 ਅਗਸਤ : ਜੰਮੂ-ਕਸ਼ਮੀਰ ਦੇ ਜ਼ਿਲਾ ਰਿਆਸੀ ਵਿੱਚ ਭਿਆਨਕ ਹਾਦਸੇ ’ਚ ਰਾਮਨਗਰ ਸਬ-ਡਵੀਜ਼ਨਲ ਮੈਜਿਸਟ੍ਰੇਟ (ਐੱਸ. ਡੀ. ਐੱਮ.) ਰਾਜਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ। ਇਹ ਹਾਦਸਾ ਸਲੂਖ ਇਖਤਾਰ ਨਾਲਾ ਖੇਤਰ ਦੇ ਨੇੜੇ ਵਾਪਰਿਆ, ਜਦੋਂ ਉਨ੍ਹਾਂ ਦੀ ਕਾਰ (ਬੋਲੈਰੋ) ਲੈਂਡਸਲਾਈਡ ਦੀ ਲਪੇਟ ਵਿਚ ਆ ਗਈ ਸੀ।
ਰਾਜਿੰਦਰ ਸਿੰਘ ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨਿਕ ਸੇਵਾ (ਜੇਕੇਏਐਸ) ਦੇ ਅਧਿਕਾਰੀ ਸਨ। ਪੁਲਿਸ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਜਿੰਦਰ ਸਿੰਘ ਆਪਣੇ ਪਰਿਵਾਰ ਨਾਲ ਧਰਮਾੜੀ ਤੋਂ ਆਪਣੇ ਜੱਦੀ ਪਿੰਡ ਪੱਟੀਆਂ ਵਾਪਸ ਆ ਰਹੇ ਸਨ। ਇਸ ਦੌਰਾਨ ਅਚਾਨਕ ਜ਼ਮੀਨ ਖਿਸਕਣ ਕਾਰਨ ਉਨ੍ਹਾਂ ਦੀ ਕਾਰ ਮਲਬੇ ਹੇਠ ਦੱਬ ਗਈ।
ਇਸ ਹਾਦਸੇ ਵਿਚ ਐਸਡੀਐਮ ਦੀ ਪਤਨੀ ਅਤੇ ਦੋ ਰਿਸ਼ਤੇਦਾਰ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਗਿਆ, ਜਿਸ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਸ਼ੁਰੂਆਤੀ ਇਲਾਜ ਤੋਂ ਬਾਅਦ, ਗੰਭੀਰ ਜ਼ਖ਼ਮੀਆਂ ਨੂੰ ਰਿਆਸੀ ਜ਼ਿਲਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।
Read More : ਕਲਯੁਗੀ ਪਿਤਾ ਵਲੋਂ ਨਾਬਾਲਿਗ ਧੀ ਨਾਲ ਜਬਰ-ਜ਼ਨਾਹ