ਲੋਕਾਂ ਨੂੰ ਵੰਡੀ ਰਾਹਤ ਸਮੱਗਰੀ
ਗੁਰਦਾਸਪੁਰ, 2 ਸਤੰਬਰ : ਐੱਸ. ਐੱਸ. ਪੀ. ਗੁਰਦਾਸਪੁਰ ਅਦਿੱਤਿਆ ਆਈ. ਪੀ. ਐੱਸ. ਵੱਲੋਂ ਅੱਜ ਗੁਰਦਾਸਪੁਰ ਜ਼ਿਲੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮਕੌੜਾ, ਮਰਾੜਾ, ਝਬਕਰਾ, ਚੱਕ ਰਾਮ ਸਹਾਇ ਅਤੇ ਹੋਰ ਪਿੰਡਾਂ ’ਚ ਪਹੁੰਚ ਕੇ ਜਿੱਥੇ ਲੋਕਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਵੰਡੀ, ਉਸ ਦੇ ਨਾਲ ਹੀ ਇਸ ਸਰਹੱਦੀ ਖੇਤਰ ’ਚ ਸੁਰੱਖਿਆ ਵਿਵਸਥਾ ਦਾ ਵੀ ਜਾਇਜ਼ਾ ਲਿਆ।
ਇਸ ਦੌਰਾਨ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਅਾਦਿੱਤਿਆ ਨੇ ਕਿਹਾ ਕਿ ਹੁਣ ਬਹੁਤ ਸਾਰੇ ਪਿੰਡਾਂ ’ਚ ਪਾਣੀ ਦਾ ਪੱਧਰ ਕੁਝ ਘੱਟ ਹੋਇਆ ਹੈ, ਜਿਸ ਤੋਂ ਬਾਅਦ ਹੁਣ ਲੋਕਾਂ ਦੀ ਜ਼ਿੰਦਗੀ ਨੂੰ ਲੀਹਾਂ ’ਤੇ ਲਿਆਉਣ ਲਈ ਪੁਲਿਸ ਵੱਲੋਂ ਵੀ ਯਤਨ ਕੀਤੇ ਜਾ ਰਹੇ ਹਨ। ਅੱਜ ਵੱਖ-ਵੱਖ ਪਿੰਡਾਂ ’ਚ ਪਸ਼ੂਆਂ ਲਈ ਚਾਰਾ ਵੀ ਦਿੱਤਾ ਅਤੇ ਨਾਲ ਹੀ ਲੋਕਾਂ ਦੀ ਹੋਰ ਤਰ੍ਹਾਂ ਨਾਲ ਵੀ ਮਦਦ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਰਾਸ਼ਨ ਸਪਲਾਈ ਅਤੇ ਹੋਰ ਵਸਤੂਆਂ ਪਹਿਚਾਣ ਦਾ ਉਪਰਾਲਾ ਵੀ ਜਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ’ਚ ਸੁਰੱਖਿਆ ਵਿਵਸਥਾ ਲਈ ਵੀ ਪੁਲਸ ਪੂਰੀ ਤਰ੍ਹਾਂ ਮੁਸ਼ਤੈਦ ਹੈ ਅਤੇ ਪੁਲਿਸ ਲੋਕਾਂ ਦੀ ਸੇਵਾ ਕਰਨ ਦੇ ਨਾਲ ਨਾਲ ਸ਼ਰਾਰਤੀ ਅਨਸਰਾਂ ’ਤੇ ਵੀ ਨਜ਼ਰ ਰੱਖ ਰਹੀ ਹੈ।
Read More : ਸ਼੍ਰੀ ਬਦਰੀਨਾਥ ਤੇ ਹੇਮਕੁੰਡ ਸਾਹਿਬ ਦੀ ਯਾਤਰਾ ‘ਤੇ 5 ਸਤੰਬਰ ਤੱਕ ਰੋਕ