ਅੰਮ੍ਰਿਤਸਰ, 17 ਜੂਨ :- ਆਲ ਇੰਡੀਆ ਹਿੰਦੂ ਸੰਘਰਸ਼ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਸਚਿਨ ਮਹਿਰਾ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਹਿੰਦੂ ਭਾਈਚਾਰੇ ਅਤੇ ਸਨਾਤਨ ਧਰਮ ਦੇ ਪ੍ਰਚਾਰ ਲਈ ਕੰਮ ਕਰ ਰਹੇ ਹਨ ਅਤੇ ਪਾਕਿਸਤਾਨ ਵਿਚ ਸਰਗਰਮ ਅੱਤਵਾਦੀਆਂ ਵੱਲੋਂ ਸਮੇਂ-ਸਮੇਂ ’ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਤਹਿਤ ਬੀਤੇ ਦਿਨੀਂ ਮੈਨੂੰ ਜ਼ੁਬੇਰ ਨਾਮ ਦੇ ਇਕ ਫੇਸਬੁੱਕ ਆਈ. ਡੀ. ਤੋਂ ਪਾਕਿਸਤਾਨ ਤੋਂ ਇਕ ਫੋਨ ਆਇਆ, ਜਿਸ ਵਿਚ ਉਹ ਮੈਨੂੰ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਹੈ। ਸਚਿਨ ਮਹਿਰਾ ਨੇ ਜ਼ੁਬੇਰ ਨਾਮ ਦੇ ਇਸ ਵਿਅਕਤੀ ਦੀ ਜਾਨੋਂ ਮਾਰਨ ਦੀ ਧਮਕੀ ਦਾ ਆਡੀਓ ਵੀ ਪ੍ਰੈੱਸ ਨੂੰ ਜਾਰੀ ਕੀਤਾ ਹੈ।
ਉਨ੍ਹਾਂ ਨੇ ਪੰਜਾਬ ਦੇ ਡੀ. ਜੀ. ਪੀ. ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ।
Read More : ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ