ਸੰਭੂ ਧਰਨੇ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਫੜੋ ਫੜੀ ਸ਼ੁਰੂ

ਜਗਜੀਤ ਸਿੰਘ ਡੱਲੇਵਾਲ ਘਰ ’ਚ ਨਜਰਬੰਦ

ਪਟਿਆਲਾ,5 ਮਈ (2025) –

ਕਿਸਾਨਾਂ ਅਤੇ ਕਿਸਾਨ ਆਗੂਆਂ ਉੱਤੇ ਕੀਤੇ ਗਏ ਜ਼ਬਰ ਵਿਰੁੱਧ 6 ਮਈ ਨੂੰ ਸ਼ੰਭੂ ਥਾਣੇ ਦੇ ਘਿਰਾਓ ਕਰਨ ਦੇ ਕੀਤੇ ਐਲਾਨ ਤਹਿਤ ਪੰਜਾਬ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚਾ (SKM) ਗੈਰ ਰਾਜਨੀਤਿਕ ਅਤੇ ਕਿਸਾਨ ਮਜਦੂਰ ਮੋਰਚਾ ਪੰਜਾਬ ਦੇ ਕਿਸਾਨ ਆਗੂਆਂ ਨੂੰ ਨਜ਼ਰਬੰਦ ਜਾਂ ਗ੍ਰਿਫ਼ਤਾਰ ਕਰਨਾਂ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਹਿ ਤੇ police ਵੱਲੋ ਸੋਮਵਾਰ ਤੜਕ ਸਵੇਰੇ ਹੀ ਕਿਸਾਨ ਆਗੂਆਂ ਦੇ ਘਰਾਂ ਤੇ ਛਾਪੇ ਮਾਰੀ ਕੀਤੀ ਜਾ ਰਹੀ ਹੈ। 

ਕਿਸਾਨ ਆਗੂ ਘਰਾਂ ’ਚ  Detaine

ਉਨ੍ਹਾਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਆਦਿ ਆਗੂ ਘਰਾਂ ਵਿੱਚ ਪੁਲਿਸ ਵੱਲੋਂ ਨਜ਼ਰਬੰਦ ਕੀਤੇ ਜਾ ਚੁੱਕੇ ਹਨ ਅਤੇ ਕੁਲਵਿੰਦਰ ਸਿੰਘ ਪੰਜੋਲਾ, ਹਰਦੇਵ ਸਿੰਘ ਚਿੱਟੀ, ਗੁਰਪ੍ਰੀਤ ਸਿੰਘ ਛੀਨਾ, ਸ਼ੇਰਾ ਅਠਵਾਲ ਤੇ ਹੋਰ ਕਈ ਆਗੂਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਵੱਖ ਵੱਖ ਥਾਣਿਆਂ ਚ ਲਿਜਾਇਆ ਗਿਆ। ਇਸੇ ਤਰਾਂ ਭਾਰਤੀ ਕਿਸਾਨ ਯੂਨੀਅਨ ਭਟੇੜੀ ਕਲਾਂ ਦੇ ਆਗੂਆਂ ਨੇ ਦੱਸਿਆ ਕਿ ਪੁਲਿਸ ਵੱਲੋਂ ਉਨ੍ਹਾਂ ਦੀ ਜਥੇਬੰਦੀ ਦੇ ਆਗੂਆਂ ਦੇ ਘਰਾਂ ਵਿੱਚ ਵੀ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਜਥੇਬੰਦੀਆਂ ਦੇ ਵਟਸਅਪ ਗਰੁੱਪਾਂ ਵਿੱਚ ਮੈਸਜ ਪਾ ਕੇ ਕਿਸਾਨ ਆਗੂਆਂ ਨੂੰ ਘਰਾਂ ਤੋਂ ਬਾਹਰ ਰਹਿਣ ਦੀ ਅਪੀਲ ਕੀਤੀ ਹੈ।

6 ਮਈ ਨੂੰ ਸੰਭੂ ਥਾਣੇ ਸਾਹਮਣੇ ਧਰਨਾ ਦੇਣ ਦਾ ਕੀਤਾ ਸੀ ਐਲਾਨ

ਜਿਕਰਯੋਗ ਹੈ ਕਿ 19 ਮਾਰਚ ਨੂੰ ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹਿਣ ਉਪਰੰਤ ਪੰਜਾਬ ਪੁਲਿਸ ਵੱਲੋਂ ਸੰਭੂ ਤੇ ਖਨੋਰੀ ਤੇ ਚੱਲ ਰਹੇ ਧਰਨੇ ਨੂੰ ਜਬਰੀ ਚੁਕਵਾ ਕੇ ਰਸਤੇ ਖੋਲ੍ਹੇ ਗਏ ਸਨ,ਜਿਸ ਦੌਰਾਨ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਜੇਲਾਂ ਵਿੱਚ ਬੰਦ ਕੀਤਾ ਗਿਆ ਸੀ ਤੇ ਮੋਰਚਿਆਂ ਵਿਚੋਂ ਟਰਾਲੀਆਂ ਸਮੇਤ ਹੋਰ ਸਮਾਨ ਚੋਰੀ ਹੋਇਆ ਸੀ,ਜਿਸਦੇ ਸਬੰਧ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਨਾਲ ਸਬੰਧਿਤ ਜਥੇਬੰਦੀਆਂ ਨੇ 6 ਮਈ ਨੂੰ ਸੰਭੂ ਥਾਣਾ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਹੈ।

Read more://https://punjabwindow.com/punjab-legislative-assembly-insists-on-complete-control-of-dams/

Leave a Reply

Your email address will not be published. Required fields are marked *