ਸੰਜੇ ਰਾਊਤ

ਮਾਣਹਾਨੀ ਮਾਮਲੇ ’ਚ ਸੰਜੇ ਰਾਊਤ ਬਰੀ

ਮੈਜਿਸਟ੍ਰੇਟ ਅਦਾਲਤ ਵੱਲੋਂ ਸੁਣਾਈ 15 ਦਿਨਾਂ ਦੀ ਸਜ਼ਾ ਨੂੰ ਸੈਸ਼ਨ ਅਦਾਲਤ ਨੇ ਕੀਤਾ ਰੱਦ

ਮੁੰਬਈ, 26 ਫਰਵਰੀ: ਮੁੰਬਈ ਦੀ ਇਕ ਸੈਸ਼ਨ ਅਦਾਲਤ ਨੇ ਵੀਰਵਾਰ ਨੂੰ ਸ਼ਿਵ ਸੈਨਾ (ਯੂ.ਬੀ.ਟੀ.) ਦੇ ਸੰਸਦ ਮੈਂਬਰ ਸੰਜੇ ਰਾਊਤ ਦੀ ਨਜ਼ਰਸਾਨੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ, ਉਨ੍ਹਾਂ ਨੂੰ ਭਾਜਪਾ ਨੇਤਾ ਕਿਰੀਟ ਸੋਮਈਆ ਦੀ ਪਤਨੀ ਮੇਧਾ ਸੋਮਈਆ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਮੇਧਾ ਸੋਮਈਆ ਨੇ ਦਾਅਵਾ ਕੀਤਾ ਸੀ ਕਿ ਰਾਊਤ ਨੇ ਮੀਡੀਆ ਵਿਚ ਉਨ੍ਹਾਂ ਅਤੇ ਉਨ੍ਹਾਂ ਦੇ ਪਤੀ ਦੇ ਖ਼ਿਲਾਫ਼ ਬੇਬੁਨਿਆਦ ਅਤੇ ਮਾਣਹਾਨੀ ਵਾਲੇ ਦੋਸ਼ ਲਾਏ ਸਨ।

ਉਨ੍ਹਾਂ ਦੋਸ਼ ਲਾਇਆ ਸੀ ਕਿ ਸੰਜੇ ਰਾਊਤ ਨੇ ਮੀਰਾ-ਭਯੰਦਰ ਨਗਰ ਨਿਗਮ ਖੇਤਰ ਵਿਚ ਜਨਤਕ ਪਖਾਨਿਆਂ ਦੇ ਨਿਰਮਾਣ ਨਾਲ ਸਬੰਧਤ 100 ਕਰੋੜ ਰੁਪਏ ਦੇ ਕਥਿਤ ਘਪਲੇ ਵਿਚ ਉਨ੍ਹਾਂ ਦਾ ਨਾਂ ਜ਼ਬਰਦਸਤੀ ਘੜੀਸਿਆ ਸੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਇਕ ਮੈਜਿਸਟ੍ਰੇਟ ਅਦਾਲਤ ਨੇ ਰਾਊਤ ਨੂੰ ਇਸ ਮਾਮਲੇ ਵਿਚ ਦੋਸ਼ੀ ਠਹਿਰਾਉਂਦਿਆਂ 15 ਦਿਨਾਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ।

ਸ਼ਿਵ ਸੈਨਾ (ਯੂ.ਬੀ.ਟੀ.) ਨੇਤਾ ਨੇ ਬਾਅਦ ਵਿਚ ਸੈਸ਼ਨ ਅਦਾਲਤ ਵਿਚ ਮੈਜਿਸਟ੍ਰੇਟ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਅਪੀਲ ਦਾਇਰ ਕੀਤੀ ਸੀ, ਜਿਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਹੁਣ ਉਨ੍ਹਾਂ ਨੂੰ ਰਾਹਤ ਦਿੱਤੀ ਹੈ।

Read More : ਸਰਪੰਚ ਕਤਲ ਕਾਂਡ: ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Leave a Reply

Your email address will not be published. Required fields are marked *