ਬੀਤੇ ਸਾਲ ਨਵੰਬਰ ਵਿਚ ਸਿੱਖ ਸ਼ਰਧਾਲੂਆਂ ਨਾਲ ਗਈ ਸੀ ਪਾਕਸਿਤਾਨ
ਲਾਹੌਰ, 5 ਜਨਵਰੀ : ਪਾਕਿਸਤਾਨੀ ਅਧਿਕਾਰੀਆਂ ਨੇ ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ ਜਿਸਨੇ ਪਾਕਿਸਤਾਨ ਵਿਚ ਵਿਆਹ ਕੀਤਾ ਸੀ, ਨੂੰ ਉਸਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।
4 ਨਵੰਬਰ, 2025 ਨੂੰ ਸਰਬਜੀਤ ਕੌਰ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਲਈ ਸਿੱਖ ਸ਼ਰਧਾਲੂਆਂ ਦੇ ਇੱਕ ਸਮੂਹ ਨਾਲ ਪਾਕਿਸਤਾਨ ਗਈ ਸੀ ਅਤੇ ਸਥਾਨਕ ਨੌਜਵਾਨ ਨਾਸਿਰ ਹੁਸੈਨ ਨਾਲ ਨਿਕਾਹ ਕੀਤਾ, ਇਸ ਤੋਂ ਬਾਅਦ ਨੂਰ ਹੁਸੈਨ ਨਾਮ ਅਪਣਾਇਆ।
ਪੀ.ਐੱਸ.ਜੀ.ਪੀ,.ਸੀ. ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਦੇ ਅਨੁਸਾਰ ਇੰਟੈਲੀਜੈਂਸ ਬਿਊਰੋ ਅਤੇ ਸਥਾਨਕ ਪੁਲਿਸ ਦੀ ਇੱਕ ਸਾਂਝੀ ਟੀਮ ਨੇ 4 ਜਨਵਰੀ, 2026 ਨੂੰ ਨਨਕਾਣਾ ਸਾਹਿਬ ਦੇ ਪਿੰਡ ਪੇਹਰੇ ਵਾਲੀ ਵਿੱਚ ਕਾਰਵਾਈ ਕੀਤੀ। ਪਾਕਿਸਤਾਨੀ ਸਰਕਾਰ ਨੇ ਸਰਬਜੀਤ ਕੌਰ ਨੂੰ ਭਾਰਤ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
Read More : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਮੰਤਰੀ ਤਰੁਣਪ੍ਰੀਤ ਸੌਂਦ
