ਚੰਡੀਗੜ੍ਹ, 6ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ’ਚ ਸੂਓ ਮੋਟੋ ਨੋਟਿਸ ਲੈਂਦਿਆਂ ਐੱਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅੰਮ੍ਰਿਤਸਰ ’ਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਵੱਲੋਂ ਇਕ ਵਿਅਕਤੀ ਨੂੰ ਨੌਕਰੀ ਤੋਂ ਕੱਢਣ ਵਿਰੁੱਧ ਧਰਨਾ ਲਾਇਆ ਗਿਆ, ਜਿੱਥੇ ਇਕ ਪੁਲਸ ਅਧਿਕਾਰੀ ਵੱਲੋਂ ਧਰਨਾਕਾਰੀਆਂ ਖ਼ਿਲਾਫ਼ ਜਾਤੀਸੂਚਕ ਸ਼ਬਦ ਵਰਤਣ ਦਾ ਮਾਮਲਾ ਸੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ’ਚ ਆਇਆ ਹੈ।
ਉਨ੍ਹਾਂ ਨੇ ਇਸ ਮਾਮਲੇ ਦਾ ਸੂਓ ਮੋਟੋ ਨੋਟਿਸ ਲੈਂਦਿਆਂ ਇਸ ਸਬੰਧੀ 10 ਫਰਵਰੀ ਨੂੰ ਐੱਸ. ਪੀ. ਹਰਪਾਲ ਸਿੰਘ ਨੂੰ ਇਸ ਮਾਮਲੇ ਸਬੰਧੀ ਰਿਪੋਰਟ ਸਮੇਤ ਤਲਬ ਕੀਤਾ ਗਿਆ ਹੈ।
Read More : ਪੰਜਾਬ ਤੇ ਪੰਜਾਬੀਆਂ ਪ੍ਰਤੀ ਵਰਤੀ ਜਾ ਰਹੀ ਨਫ਼ਰਤ ਭਰੀ ਭਾਸ਼ਾ : ਅਸ਼ਵਨੀ ਸ਼ਰਮਾ
