Chairman Jasveer Singh Garhi

ਐੱਸ.ਸੀ.ਕਮਿਸ਼ਨ ਨੇ ਪਟਿਆਲਾ ਦੇ ਐੱਸ.ਪੀ. ਅਤੇ ਡੀ.ਐੱਸ.ਪੀ. ਨੂੰ ਕੀਤਾ ਤਲਬ

ਪਟਿਆਲਾ, 7 ਜਨਵਰੀ : ਐੱਸ. ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਦੇ ਐੱਸ. ਪੀ. ਅਤੇ ਡੀ. ਐੱਸ. ਪੀ. ਸਿਟੀ-1 ਨੂੰ 14 ਜਨਵਰੀ ਨੂੰ ਤਲਬ ਕੀਤਾ ਹੈ। ਐੱਸ. ਸੀ. ਕਮਿਸ਼ਨ ਕੋਲ ਪਿੰਡ ਬਲਬੇੜਾ ਦੇ ਰਾਮ ਪ੍ਰਸਾਦ ਨੇ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪੁੱਤਰ ਗੁਰਤੇਜ ਸਿੰਘ ਇਕ ਦੁਕਾਨ ’ਤੇ ਕੰਮ ਕਰਦਾ ਸੀ।

23 ਦਸੰਬਰ ਨੂੰ ਉਹ ਘਰੋਂ ਕੰਮ ’ਤੇ ਗਿਆ ਸੀ। ਉਸੇ ਦਿਨ ਸਵੇਰੇ 11 ਵਜੇ ਉਨ੍ਹਾਂ ਨੂੰ ਫ਼ੋਨ ਆਇਆ ਕਿ ਗੁਰਤੇਜ ਦੀ ਮੌਤ ਹੋ ਗਈ ਹੈ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ।

ਸ਼ਿਕਾਇਤਕਰਤਾ ਮੁਤਾਬਕ ਥਾਣਾ ਸਿਵਲ ਲਾਈਨ ਵੱਲੋਂ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸੁਣਵਾਈ ਨਹੀਂ ਕੀਤੀ ਗਈ, ਸਗੋਂ ਧਾਰਾ 174 ਤਹਿਤ ਕਾਰਵਾਈ ਕਰ ਕੇ ਉਨ੍ਹਾਂ ਨੂੰ ਅੰਤਿਮ ਸੰਸਕਾਰ ਕਰਨ ਲਈ ਕਹਿ ਦਿੱਤਾ ਗਿਆ। ਜਦੋਂ ਉਨ੍ਹਾਂ ਨੇ ਆਪਣੇ ਪੁੱਤਰ ਦੇ ਲਾਸ਼ ਨੂੰ ਖੁਦ ਵੇਖਿਆ ਤਾਂ ਉਹ ਅੱਗ ਨਾਲ ਬੁਰੀ ਤਰ੍ਹਾਂ ਝੁਲਸਿਆ ਹੋਇਆ ਸੀ। ਇਸ ਮਾਮਲੇ ’ਚ ਕਮਿਸ਼ਨ ਦੇ ਹੁਕਮਾਂ ਦੇ ਬਾਵਜੂਦ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਲਈ ਡੀ. ਐੱਸ. ਪੀ. ਸਤਨਾਮ ਸਿੰਘ ਨੂੰ 14 ਜਨਵਰੀ ਨੂੰ ਤਲਬ ਕੀਤਾ ਗਿਆ ਹੈ।

ਦੂਜੇ ਮਾਮਲੇ ’ਚ ਧਾਮੋਮਾਜਰਾ ਦੀ ਸੁਖਦੀਪ ਕੌਰ ਵੱਲੋਂ ਏ. ਐੱਸ. ਆਈ. ਬਲਜੀਤ ਸਿੰਘ ਖਿਲਾਫ਼ ਪੁਲਸ ’ਚ ਦਰਜ ਮਾਮਲੇ ’ਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਨਿਰਦੇਸ਼ਾਂ ਦੇ ਬਾਵਜੂਦ ਕਾਰਵਾਈ ਨਾ ਕਰਨ ਨੂੰ ਲੈ ਕੇ ਐੱਸ. ਪੀ. (ਪੀ. ਬੀ. ਆਈ.) ਸਵਰਨਜੀਤ ਕੌਰ ਨੂੰ ਵੀ 14 ਜਨਵਰੀ ਨੂੰ ਤਲਬ ਕੀਤਾ ਗਿਆ ਹੈ।

Read More : ਟੈਟੂ ਆਰਟਿਸਟ ਦਾ ਕਤਲ

Leave a Reply

Your email address will not be published. Required fields are marked *