ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਕੀਤੀ ਤਲਬ
ਚੰਡੀਗੜ੍ਹ, 12 ਅਗਸਤ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਕ ਅਖਬਾਰ ਵਿਚ ਛਪੀ ਖ਼ਬਰ ਅਨੁਸਾਰ’ ਅਮਰ ਸ਼ਹੀਦ 108 ਰਾਮਾਨੰਦ ਚੌਕ ਵਿਚ ਲਿਖੇ ਜੈ ਗੁਰੂਦੇਵ ਧੰਨ ਗੁਰਦੇਵ ਦੇ ਜੈਕਾਰੇ ਪੁੱਟ ਕੇ ਬੇਅਦਬੀ, ਕੀਤੀ ਗਈ ਹੈ, ਜਿਸ ਸਬੰਧੀ ਕਮਿਸ਼ਨ ਨੇ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004’ ਦੀ ਧਾਰਾ 10 ਤਹਿਤ (2) (ਐਚ) ਸੂ ਮੋਟੋ ਨੋਟਿਸ ਲੈਂਦੇ ਹੋਏ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ।
Read More : ਭਿਆਨਕ ਹਾਦਸੇ ਨੇ 2 ਪਰਿਵਾਰਾਂ ਦੇ ਚਿਰਾਗ ਬੁਝਾਏ
