ਜੋਹਾਨਸਬਰਗ, 19 ਜਨਵਰੀ : ਦੱਖਣੀ ਅਫ਼ਰੀਕਾ ਦੇ ਗੌਤੇਂਗ ਸੂਬੇ ’ਚ ਇਕ ਟਰੱਕ ਅਤੇ ਸਕੂਲ ਮਿੰਨੀ ਬੱਸ ਦੀ ਟੱਕਰ ’ਚ ਘੱਟੋ-ਘੱਟ 13 ਬੱਚਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 11 ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 2 ਬੱਚਿਆਂ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ।
ਅਧਿਕਾਰੀਆਂ ਅਨੁਸਾਰ ਸੋਮਵਾਰ ਸਵੇਰੇ ਕਰੀਬ 7 ਵਜੇ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਸ ਜੋਹਾਨਸਬਰਗ ’ਚ ਪ੍ਰਾਇਮਰੀ ਅਤੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸੀ।
ਚਸ਼ਮਦੀਦਾਂ ਨੇ ਦੱਸਿਆ ਕਿ ਬੱਚਿਆਂ ਨੂੰ ਲੈ ਕੇ ਜਾ ਰਹੀ ਮਿੰਨੀ ਬੱਸ ਹੋਰ ਵਾਹਨਾਂ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰ ਰਹੀ ਸੀ, ਉਦੋਂ ਹੀ ਉਹ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾਅ ਗਈ।
ਪੁਲਸ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੱਕ ਚਾਲਕ ਤੋਂ ਪੁੱਛਗਿੱਛ ਕੀਤੀ ਜਾਵੇਗੀ। ਗੌਤੇਂਗ ਐਮਰਜੈਂਸੀ ਸੇਵਾਵਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਜ਼ਖ਼ਮੀਆਂ ’ਚ ਬੱਸ ਚਾਲਕ ਵੀ ਸ਼ਾਮਲ ਹੈ।
Read More : ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ
