ਸ਼੍ਰੀ ਅਨੰਦਪੁਰ ਸਾਹਿਬ, 20 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜਰ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਸਾਰੇ ਸਕੂਲ 22 ਤੋਂ 26 ਨਵੰਬਰ ਤੱਕ ਬੰਦ ਰਹਿਣਗੇ।
ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਭਾਰੀ ਗਿਣਤੀ ਵਿਚ ਸੰਗਤ ਆਉਣ ਦੀ ਸੰਭਾਵਨਾ ਹੈ ਤੇ ਹੁਣ ਵੀ ਭਾਰੀ ਸੰਖਿਆ ਵਿਚ ਸੰਗਤ ਆ ਰਹੀ ਹੈ, ਇਸ ਲਈ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ।
Read More : ਪੁਲਸ ਮੁਕਾਬਲੇ ’ਚ ਗੈਂਗਸਟਰ ਹੈਰੀ ਢੇਰ, ਸਾਥੀ ਫਰਾਰ
