ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਤੋਂ ਦੁਪਹਿਰ 2:30 ਵਜੇ ਤੱਕ ਅਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਦੁਪਹਿਰ 2:50 ਵਜੇ ਬੰਦ ਹੋ ਜਾਣਗੇ
ਮੋਹਾਲੀ, 28 ਸਤੰਬਰ : ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਾਰੇ ਸਕੂਲ 1 ਅਕਤੂਬਰ, 2025 ਤੋਂ ਸਵੇਰੇ 8:30 ਵਜੇ ਖੁੱਲ੍ਹਣਗੇ।
ਮੌਜੂਦਾ ਸਮੇਂ ਦੌਰਾਨ ਸਵੇਰੇ 8 ਵਜੇ ਖੁੱਲ੍ਹਦੇ ਹਨ। ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤਕ ਨਿਰਧਾਰਤ ਹੈ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਦੁਪਹਿਰ 2:50 ਵਜੇ ਬੰਦ ਹੋ ਜਾਣਗੇ। ਸਿੱਖਿਆ ਵਿਭਾਗ ਨੇ ਕਿਹਾ ਕਿ ਇਹ ਸਮਾਂ-ਸਾਰਣੀ ਪੂਰੇ ਰਾਜ ਵਿਚ ਲਾਗੂ ਹੋਵੇਗੀ ਅਤੇ ਸਾਰੇ ਸਕੂਲਾਂ ਨੂੰ ਇਸ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿਤੇ ਗਏ ਹਨ।
Read More : ਸੁਖਬੀਰ ਬਾਦਲ ਦੇ ਕਾਫਲੇ ਦੀਆਂ ਗੱਡੀਆਂ ਦੀ ਹੋਈ ਟੱਕਰ, ਹਾਦਸਾ ਟਲਿਆ