ਗੁਰਦਾਸਪੁਰ, 25 ਨਵੰਬਰ : ਇਕ ਠੇਕੇਦਾਰ ਤੋਂ ਪੰਜ ਲੱਖ ਰੁਪਏ ਦੇ ਭੁਗਤਾਨ ਦੇ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਬਟਾਲਾ ਦੇ ਸਾਬਕਾ ਐੱਸ. ਡੀ. ਐੱਮ. ਵਿਕਰਮਜੀਤ ਸਿੰਘ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ।
ਮੁਲਜ਼ਮ ਨੂੰ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਨੇ ਤਿੰਨ ਦਿਨ ਦਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਵਿਜੀਲੈਂਸ ਦੀ ਮੰਗ ’ਤੇ ਮੁਲਜ਼ਮ ਐੱਸ. ਡੀ. ਐੱਮ. ਨੂੰ ਦੋ ਦਿਨ ਦਾ ਪੁਲਸ ਰਿਮਾਂਡ ਦੇ ਕੇ ਵਿਜੀਲੈਂਸ ਵਿਭਾਗ ਨੂੰ ਪੁੱਛਗਿੱਛ ਕਰਨ ਦਾ ਇਕ ਹੋਰ ਮੌਕਾ ਦਿੱਤਾ।
ਵਰਣਨਯੋਗ ਹੈ ਕਿ ਮੁਲਜ਼ਮ ਐੱਸ. ਡੀ. ਐੱਮ. ਵਿਕਰਮਜੀਤ ਸਿੰਘ ਨੂੰ ਵਿਜੀਲੈਂਸ ਵਿਭਾਗ ਨੇ ਠੇਕੇਦਾਰ ਤੋਂ ਜਦ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਸੀ, ਉਦੋਂ ਉਸ ਦੇ ਘਰ ਤੋਂ 13 ਲੱਖ 50 ਹਜ਼ਾਰ ਰੁਪਏ ਨਕਦ ਅਤੇ ਕੁਝ ਚੈੱਕ ਵੀ ਬਰਾਮਦ ਕੀਤੇ ਸੀ।
Read More : ਮਾਨ ਅਤੇ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ
