ਇੰਫਾਲ, 4 ਨਵੰਬਰ : ਮਣੀਪੁਰ ਦੇ ਚੁਰਾਚਾਂਦਪੁਰ ਜ਼ਿਲੇ ’ਚ ਮੰਗਲਵਾਰ ਸਵੇਰੇ ਮੁਕਾਬਲੇ ਦੌਰਾਨ ਸੁਰੱਖਿਆ ਫੋਰਸਾਂ ਨੇ ਇਕ ਪਾਬੰਦੀਸ਼ੁਦਾ ਸੰਗਠਨ ਦੇ ਘੱਟ ਤੋਂ ਘੱਟ 4 ਅੱਤਵਾਾਦੀਆਂ ਨੂੰ ਮਾਰ ਸੁੱਟਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਪਾਬੰਦੀਸ਼ੁਦਾ ਸੰਗਠਨ ਯੂਨਾਈਟਿਡ ਕੁਕੀ ਨੈਸ਼ਨਲ ਆਰਮੀ (ਯੂ. ਕੇ. ਐੱਨ. ਏ.) ਦੇ ਹਥਿਆਰਬੰਦ ਮੈਂਬਰਾਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ’ਤੇ ਜ਼ਿਲੇ ਦੀ ਹੇਂਗਲੇਪ ਸਬ-ਡਵੀਜ਼ਨ ਅਧੀਨ ਆਉਂਦੇ ਖਾਨਪੀ ਪਿੰਡ ’ਚ ਸਵੇਰੇ ਲੱਗਭਗ ਸਾਢੇ 5 ਵਜੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ।
Read More : ਅਨਾਥ ਤੇ ਬੇਸਹਾਰਾ ਬੱਚਿਆਂ ਲਈ 242 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ
