ਭ੍ਰਿਸ਼ਟਾਚਾਰ ਦੇ ਕੇਸ ਤੋਂ ਬਾਅਦ ਵਾਪਸ ਲਏ ਗਏ ਗੰਨਮੈਨ ਸਰਕਾਰ ਨੇ ਦੁਬਾਰਾ ਕੀਤੇ ਤਾਇਨਾਤ
ਜਲੰਧਰ, 1 ਮਈ : ਜਲੰਧਰ ਸੈਂਟਰਲ ਹਲਕੇ ਦੇ ਵਿਧਾਇਕ ਰਮਨ ਅਰੋੜਾ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਵਿਧਾਇਕ ਰਮਨ ਅਰੋੜਾ ਦੀ ਸੁਰੱਖਿਆ ਨੂੰ ਦੁਬਾਰਾ ਬਹਾਲ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਜਦੋਂ ਵਿਜੀਲੈਂਸ ਟੀਮ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਐਫ.ਆਈ.ਆਰ. (FIR) ਦਰਜ ਕਰਕੇ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਤਾਂ ਨਿਯਮਾਂ ਅਨੁਸਾਰ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ। ਹੁਣ ਸਰਕਾਰ ਵੱਲੋਂ ਉਨ੍ਹਾਂ ਨੂੰ ਦੁਬਾਰਾ ਪੰਜਾਬ ਪੁਲਿਸ ਦੇ ਗੰਨਮੈਨ ਮੁਹੱਈਆ ਕਰਵਾ ਦਿੱਤੇ ਗਏ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਰਮਨ ਅਰੋੜਾ ਨੂੰ ਪੰਜਾਬ ਪੁਲਿਸ ਦੇ ਚਾਰ ਗੰਨਮੈਨ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਹਲਕੇ ਵਿੱਚ ਮੁੜ ਸਰਗਰਮ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਦਾ ਬੰਦ ਪਿਆ ਦਫ਼ਤਰ ਵੀ ਜਲਦ ਖੋਲ੍ਹਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਉਹ ਪਹਿਲਾਂ ਵਾਂਗ ਹੀ ਜਨਤਾ ਦੇ ਰੂ-ਬ-ਰੂ ਹੋਣਗੇ।
Read More : ਪੰਜਾਬ ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਵਿਸ਼ਵਾਸ ਮਤਾ ਪਾਸ
