ਫਿਰੋਜ਼ਪੁਰ, 2 ਸਤੰਬਰ : ਫਿਰੋਜ਼ਪੁਰ ’ਚ ਸਤਲੁਜ ਦਰਿਆ ਦੇ ਨਾਲ ਸਥਿਤ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਅਤੇ ਲੋਕਾਂ ਦਾ ਹਾਲ-ਚਾਲ ਪੁੱਛਣ ਆਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਾਲਤ ਦੇਖ ਕੇ ਉਸ ਸਮੇਂ ਭਾਵੁਕ ਹੋ ਗਏ। ਜਦੋਂ ਇਕ ਰੋਂਦੀ-ਕੁਰਲਾਉਂਦੀ ਔਰਤ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਬਰਬਾਦ ਹੋ ਗਏ ਹਨ ਅਤੇ ਉਸ ਦਾ ਕੁਝ ਵੀ ਨਹੀਂ ਬਚਿਆ ਹੈ ਤਾਂ ਮੁੱਖ ਮੰਤਰੀ ਨੇ ਰੋਂਦੀ ਔਰਤ ਨੂੰ ਗਲੇ ਲਗਾ ਲਿਆ ਅਤੇ ਰੋਣ ਲੱਗ ਪਏ।
ਅੱਖਾਂ ਵਿਚੋਂ ਹੰਝੂ ਪੂੰਝਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਪੰਜਾਬ ਮੁਸੀਬਤ ਵਿਚ ਹੈ, ਤੁਸੀਂ ਲੋਕ ਸਭ ਕੁਝ ਮੇਰੇ ’ਤੇ ਛੱਡ ਦਿਓ, ਮੈਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਾਂਗਾ।
ਇਸ ਹੜ੍ਹ ਕਾਰਨ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਮੈਂ ਖੁਦ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਹਾਲਤ ਦੇਖ ਕੇ ਬਹੁਤ ਦੁਖੀ ਹਾਂ। ਉਨ੍ਹਾਂ ਕਿਹਾ ਕਿ ਮੈਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਾਂਗਾ ਅਤੇ ਉਨ੍ਹਾਂ ਨੂੰ ਸੰਕਟ ਦੀ ਇਸ ਸਥਿਤੀ ’ਚੋਂ ਬਾਹਰ ਕੱਢਾਂਗਾ।
Read More : ਲਾਰੈਂਸ ਗੈਂਗ ਦੇ 2 ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰ