ਗੁਰਦੁਆਰਾ ਅੰਬ ਸਾਹਿਬ ਵਿਖੇ ਮੀਟਿੰਗ ਕਰਨ ਜਾ ਰਹੇ ਸੀ
ਮੋਹਾਲੀ, 2 ਜੁਲਾਈ : ਮੋਹਾਲੀ ਵਿਚ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਹੋਰ ਸੀਨੀਅਰ ਅਕਾਲੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ।
ਸੁਖਬੀਰ ਬਾਦਲ ਨੂੰ ਪੰਜਾਬ ਪੁਲਿਸ ਦੀ ਬੱਸ ਵਿਚ ਬਿਠਾਇਆ ਗਿਆ। ਬੰਟੀ ਰੋਮਾਣਾ ਅਤੇ ਸਿਕੰਦਰ ਸਿੰਘ ਮਲੂਕਾ ਸਣੇ ਕਈ ਅਕਾਲੀ ਆਗੂ ਵੀ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਨੂੰ ਗੁਰਦੁਆਰਾ ਅੰਬ ਸਾਹਿਬ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਉਹ ਗੁਰਦੁਆਰਾ ਅੰਬ ਸਾਹਿਬ (ਮੁਹਾਲੀ) ’ਚ ਮੀਟਿੰਗ ਕਰਨ ਜਾ ਰਹੇ ਸਨ।
ਜਾਣਕਾਰੀ ਅਨੁਸਾਰ ਅੱਜ ਯਾਨੀ 2 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਦੇ ਰਿਮਾਂਡ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆਂ ਮੋਹਾਲੀ ਕੋਰਟ ‘ਚ ਪੇਸ਼ ਹੋਣਗੇ। ਉਨ੍ਹਾਂ ਦਾ 7 ਦਿਨਾਂ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ।
Read More : ਪਾਕਿਸਤਾਨੀ ਡਰੋਨ ਹਮਲੇ ‘ਚ ਜ਼ਖਮੀ ਵਿਅਕਤੀ ਨੇ ਤੋੜਿਆ ਦਮ