ਮੁੱਖ ਮੰਤਰੀ ਨੇ ਖ਼ੁਦ ਨੂੰ ਪੰਜਾਬ ਦਾ ਭਰਾ ਅਤੇ ਪੁੱਤਰ ਦੱਸਦਿਆਂ ਲੋਕਾਂ ਦੇ ਸਹਿਯੋਗ ਲਈ ਕੀਤਾ ਧੰਨਵਾਨ
ਜਲੰਧਰ, 26 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਭਾਵੁਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੂਰੀ ਲਗਨ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਵਿਚ ਰੁੱਝੀ ਹੋਈ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਕ-ਇਕ ਸਾਹ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਸਮਰਪਿਤ ਹੈ। ਮੁੱਖ ਮੰਤਰੀ ਨੇ ਜਨਤਾ ਦੇ ਪਿਆਰ ਅਤੇ ਵਿਸ਼ਵਾਸ ਨੂੰ ਆਪਣੀ ਸਭ ਤੋਂ ਵੱਡੀ ਪ੍ਰੇਰਨਾ ਦੱਸਦਿਆਂ ਕਿਹਾ ਕਿ ਇਹੀ ਸਮਰਥਨ ਉਨ੍ਹਾਂ ਨੂੰ ਲੋਕਾਂ ਦੇ ਹਿੱਤ ਵਿਚ ਬਿਹਤਰ ਕਾਰਜ ਕਰਨ ਲਈ ਉਤਸ਼ਾਹਿਤ ਕਰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਹੁਣ ਸਹੀ ਮਾਅਨਿਆਂ ਵਿਚ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਨੇ ਖ਼ੁਦ ਨੂੰ ਸਿਰਫ਼ ਮੁੱਖ ਮੰਤਰੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦਾ ਭਰਾ ਅਤੇ ਪੁੱਤਰ ਦੱਸਦੇ ਹੋਏ ਸੇਵਾ ਭਾਵਨਾ ਨੂੰ ਆਪਣੀ ਮੁੱਖ ਪਹਿਲ ਦੱਸਿਆ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਦੀ ਸਰਕਾਰ ਨੂੰ ਹਮੇਸ਼ਾ ਅਜਿਹੇ ਫੈਸਲੇ ਲੈਣ ਦੀ ਸ਼ਕਤੀ ਮਿਲੇ, ਜੋ ਸੂਬੇ ਅਤੇ ਜਨਤਾ ਦੇ ਹਿੱਤ ਵਿਚ ਹੋਣ।
Read More : 2 ਆਈ.ਏ.ਐੱਸ. ਅਤੇ 40 ਪੀ.ਸੀ.ਐੱਸ. ਅਧਿਕਾਰੀ ਤਬਦੀਲ
