ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ SGPC ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਕੀਤੀ ਗਈ ਕਾਰਵਾਈ ਦੇ ਵਿਰੋਧ ਵਿਚ ਸੋਸ਼ਲ ਮੀਡੀਆ ਤੇ ਪਾਈ ਪੋਸਟ ਤੋਂ ਬਾਅਦ ਇਹ ਫੈਸਲਾ ਲਿਆ ਹੈ। ਉਨ੍ਹਾਂ ਨੇ ਆਪਣਾ ਤਿਆਗ ਪੱਤਰ ਅੰਤ੍ਰਿਮ ਕਮੇਟੀ ਨੂੰ ਸੌਂਪ ਦਿੱਤਾ ਹੈ।
ਆਪਣੇ ਅਸਤੀਫੇ ਦੇ ਐਲਾਨ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ 7 ਮੈਂਬਰੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਜ਼ਿੰਮੇਵਾਰੀਆਂ ਤੋਂ ਫਾਰਗ ਕਰ ਦਿੱਤਾ ਜਾਵੇ। ਧਾਮੀ ਨੇ ਕਿਹਾ ਕਿ ਉਹਨਾਂ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਪੱਤਰ ਲਿਖਿਆ ਹੈ।
