ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਨੇ ਏ.ਆਈ. ਤਕਨੀਕ ਦੇ ਮਾਹਿਰਾਂ ਦੀ ਸਬ-ਕਮੇਟੀ ਕੀਤੀ ਗਠਿਤ

ਸਿੱਖ ਮਰਿਆਦਾ ਖ਼ਿਲਾਫ਼ ਪ੍ਰਚਾਰੀ ਜਾ ਰਹੀ ਸਮੱਗਰੀ ’ਤੇ ਰੋਕ ਲਾਉਣ ਲਈ ਕਰੇਗੀ ਕਾਰਜ

ਅੰਮ੍ਰਿਤਸਰ, 2 ਫ਼ਰਵਰੀ : ਆਰਟੀਫੀਸ਼ੀਅਲ ਇੰਟੈਲੀਜੈਂਸ (AI) ਤਕਨੀਕ ਦੀ ਦੁਰਵਰਤੋਂ ਰਾਹੀਂ ਸਿੱਖ ਧਰਮ ਦੀ ਮਾਣ-ਮਰਿਆਦਾ ਖ਼ਿਲਾਫ਼ ਬਣ ਰਹੀਆਂ ਵੀਡੀਓਜ਼ ਅਤੇ ਹੋਰ ਸਮੱਗਰੀ ’ਤੇ ਰੋਕ ਲਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਸਬ-ਕਮੇਟੀ ਦਾ ਗਠਨ ਕੀਤਾ ਹੈ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਏ.ਆਈ. ਰਾਹੀਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਸਮੱਗਰੀ ਲਗਾਤਾਰ ਵਧ ਰਹੀ ਹੈ। ਇਸ ਨੂੰ ਰੋਕਣ ਲਈ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ ਇਸ ਖੇਤਰ ਦੇ ਕਾਨੂੰਨੀ ਅਤੇ ਤਕਨੀਕੀ ਮਾਹਿਰਾਂ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਸ ਕਮੇਟੀ ਵਿੱਚ ਡਾ. ਹਰਜਿੰਦਰ ਸਿੰਘ ਸੰਧੂ (ਅਮਰੀਕਾ), ਹਰਮੀਤ ਸ਼ਾਹ ਸਿੰਘ (ਯੂ.ਕੇ.), ਡਾ. ਸਰਬਜੋਤ ਸਿੰਘ (ਯੂ.ਕੇ.), ਡਾ. ਸਰਪ੍ਰੀਤ ਸਿੰਘ (ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ), ਡਾ. ਗੁਰਪਾਲ ਸਿੰਘ (ਖਾਲਸਾ ਕਾਲਜ ਪਟਿਆਲਾ), ਅਤੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਤੋਂ ਡਾ. ਜਗਦੀਪ ਸਿੰਘ ਮੱਲ੍ਹੀ ਤੇ ਡਾ. ਸਤਿੰਦਰਪਾਲ ਸਿੰਘ ਸ਼ਾਮਲ ਹਨ।

ਕਮੇਟੀ ਦੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਸਿਸਟਮ ਐਡਮਿਨਿਸਟ੍ਰੇਟਰ ਕਰਮਵੀਰ ਸਿੰਘ ਹੋਣਗੇ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਕਮੇਟੀ ਏ.ਆਈ. ਤਕਨੀਕ ਦੀਆਂ ਪ੍ਰਮੁੱਖ ਕੰਪਨੀਆਂ ਨਾਲ ਰਾਬਤਾ ਬਣਾ ਕੇ ਸਿੱਖ ਧਰਮ ਖ਼ਿਲਾਫ਼ ਹੋ ਰਹੇ ਕੂੜ ਪ੍ਰਚਾਰ ਨੂੰ ਰੋਕਣ ਲਈ ਠੋਸ ਕਦਮ ਚੁੱਕੇਗੀ।

Read More : ਡੇਰਾ ਬਿਆਸ ਮੁਖੀ ਨੇ ਨਾਭਾ ਜੇਲ੍ਹ ’ਚ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ

Leave a Reply

Your email address will not be published. Required fields are marked *