ਹਰਜਿੰਦਰ ਸਿੰਘ ਧਾਮੀ ਵੀ. ਸੀ. ਰਾਹੀਂ ਸਮਾਗਮ ’ਚ ਹੋਏ ਸ਼ਾਮਲ
ਅੰਮ੍ਰਿਤਸਰ, 1 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਇੰਗਲੈਂਡ ਦੇ ਬਰਮਿੰਘਮ ’ਚ ਤਾਲਮੇਲ ਕੇਂਦਰ ਸਥਾਪਤ ਕੀਤਾ ਹੈ। ਇਸ ਕੇਂਦਰ ਦੀ ਸਥਾਪਨਾ ਸ਼੍ਰੋਮਣੀ ਕਮੇਟੀ ਦੇ ਮੁੰਬਈ ਦੇ ਮੈਂਬਰ ਗੁਰਵਿੰਦਰ ਸਿੰਘ ਬਾਵਾ ਤੇ ਅੰਤ੍ਰਿਮ ਕਮੇਟੀ ਦੀ ਮੈਂਬਰ ਬੀਬੀ ਹਰਜਿੰਦਰ ਕੌਰ ਦੇ ਯਤਨਾਂ ਤੇ ਖ਼ਾਲਸਾ ਪੰਥ ਅਕਾਦਮੀ ਬਰਮਿੰਘਮ ਦੇ ਸਹਿਯੋਗ ਨਾਲ ਸੰਭਵ ਹੋਈ ਹੈ।
ਇਸ ਦਾ ਉਦਘਾਟਨ ਪੰਥਕ ਰਵਾਇਤਾਂ ਨਾਲ ਕੀਤਾ ਗਿਆ। ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਸਮਾਗਮ ’ਚ ਸ਼ਾਮਲ ਹੋਏ। ਧਾਮੀ ਨੇ ਕਿਹਾ ਕਿ ਵਿਦੇਸ਼ਾਂ ’ਚ ਰਹਿਮ ਵਾਲੇ ਸਿੱਖ ਭਾਈਚਾਰੇ ਦੀ ਮੰਗ ’ਤੇ ਖੋਲ੍ਹਿਆ ਗਿਆ ਇਹ ਕੇਂਦਰ ਬਰਤਾਨੀਆ ਦੇ ਨਾਲ-ਨਾਲ ਯੂਰਪ ਲਈ ਬਹੁਤ ਅਹਿਮ ਸਾਬਿਤ ਹੋਵੇਗਾ।
Read More : ਅਦਾਲਤ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਜੇਲ ਭੇਜਿਆ