One crore check

ਸ਼ਹੀਦ ਏ. ਐੱਸ. ਆਈ. ਧਨਵੰਤ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਦਾ ਚੈੱਕ ਸੌਂਪਿਆ

ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਕਰਨਾ ਪੰਜਾਬ ਸਰਕਾਰ ਦਾ ਮੁਢਲਾ ਫਰਜ਼ : ਭਗਵੰਤ ਮਾਨ

ਨਵਾਂਸ਼ਹਿਰ, 28 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਏ. ਐੱਸ. ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਮੁੱਖ ਮੰਤਰੀ ਨੇ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਸ਼ਹੀਦ ਏ. ਐੱਸ. ਆਈ. ਧਨਵੰਤ ਸਿੰਘ ਦੇ ਪਰਿਵਾਰ ਨੂੰ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਏ. ਐੱਸ. ਆਈ. ਧਨਵੰਤ ਸਿੰਘ ਨੇ 18 ਜਨਵਰੀ, 2025 ਨੂੰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਸੂਬੇ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਅਫ਼ਸਰ ਦੇ ਅਥਾਹ ਯੋਗਦਾਨ ਪ੍ਰਤੀ ਸ਼ੁਕਰਗੁਜ਼ਾਰ ਪ੍ਰਗਟ ਕਰਦੀ ਹੈ।

ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਸਹਾਇਤਾ ਕਰਨਾ ਪੰਜਾਬ ਸਰਕਾਰ ਦਾ ਮੁਢਲਾ ਫਰਜ਼ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਸੁਹਿਰਦ ਯਤਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਜਿੱਥੇ ਪਰਿਵਾਰ ਨੂੰ ਧਰਵਾਸ ਦੇਵੇਗਾ, ਉੱਥੇ ਹੀ ਭਵਿੱਖ ਨੂੰ ਸੁਰੱਖਿਅਤ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਹਥਿਆਰਬੰਦ ਸੈਨਾਵਾਂ ਅਤੇ ਪੰਜਾਬ ਪੁਲਸ ’ਚ ਜਾਣ ਲਈ ਵੀ ਉਤਸ਼ਾਹਿਤ ਕਰੇਗਾ।

Read More : ਈ. ਡੀ. ਵੱਲੋਂ ਤਤਕਾਲੀ ਰੇਂਜ ਅਫਸਰ ਦੀ 53.64 ਲੱਖ ਰੁਪਏ ਦੀ ਜਾਇਦਾਦ ਅਟੈਚ

Leave a Reply

Your email address will not be published. Required fields are marked *