Shaheedi Nagar Kirtan

ਸ਼ਹੀਦੀ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਕਰਤਾਰਪੁਰ ਲਈ ਰਵਾਨਾ

ਅੰਮ੍ਰਿਤਸਰ, 12 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਲਈ ਰਵਾਨਾ ਹੋਇਆ।

ਇਸ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਜੀਤ ਸਿੰਘ ਜਲਾਲਉਸਮਾਂ, ਅਮਰਜੀਤ ਸਿੰਘ ਭਲਾਈਪੁਰ, ਬਾਬਾ ਜੋਗਾ ਸਿੰਘ ਤਰਨਾ ਦਲ ਵਾਲਿਆਂ ਵੱਲੋਂ ਬਾਬਾ ਬਲਕਾਰ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਿੰਦਰ ਸਿੰਘ ਬਾਜਵਾ, ਰਾਜਿੰਦਰ ਸਿੰਘ ਰੂਬੀ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Read More : 35 ਹਜ਼ਾਰ ਸਕੂਲਾਂ ’ਚ ਨੌਵੇਂ ਪਾਤਸ਼ਾਹ ਦੀਆਂ ਸਿੱਖਿਆਵਾਂ ਦਾ ਹੋਇਆ ਪਸਾਰ

Leave a Reply

Your email address will not be published. Required fields are marked *