ਅੰਮ੍ਰਿਤਸਰ, 23 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਗੀਤਾ ਕਾਲੋਨੀ ਦਿੱਲੀ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ. ਕੇ., ਸ਼੍ਰੋਮਣੀ ਕਮੇਟੀ ਮੈਂਬਰ ਗੁਰਮਿੰਦਰ ਸਿੰਘ ਮਠਾਰੂ, ਹਰਮਨਜੀਤ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਵਧੀਕ ਮੈਨੇਜਰ ਜਸਬੀਰ ਸਿੰਘ, ਜਤਿੰਦਰ ਸਿੰਘ ਸਾਹਨੀ, ਸਤਨਾਮ ਸਿੰਘ ਖਾਲਸਾ, ਗੁਲਸ਼ਨਬੀਰ ਸਿੰਘ ਪ੍ਰਧਾਨ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
Read More : ਇਸ ਸਾਲ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਆਈ 4 ਗੁਣਾ ਕਮੀ
