ਬਿਦਰ, 6 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਤੋਂ ਤਖਤ ਸ੍ਰੀ ਹਜ਼ੂਰ ਅਬਿਚਲ ਨਗਰ ਨਾਂਦੇੜ ਲਈ ਰਵਾਨਾ ਹੋਇਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਰਣਜੀਤ ਸਿੰਘ ਕਾਹਲੋਂ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੇ ਪ੍ਰਧਾਨ ਬਲਬੀਰ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।
Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੰਡੀ ਧੰਗੇੜਾ ਅਤੇ ਮੰਡੌਰ ਦਾ ਨਿਰੀਖਣ