ਅੰਮ੍ਰਿਤਸਰ, 27 ਅਕਤੂਬਰ : ਸੱਚਖੰਡ ਹਰਿਮੰਦਰ ਸਾਹਿਬ ਵਿਖੇ ਬਿੱਗ ਬੌਸ ਫੇਮ ਤੇ ਮਸ਼ਹੂਰ ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜਿਥੇ ਕੁਝ ਸਮਾਂ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ ਸਰਬੱਤ ਦੇ ਭਲੇ ਦੀ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਵੀ ਕੀਤੀ।
ਦਰਸ਼ਨ ਕਰਨ ਉਪਰੰਤ ਕੰਪਲੈਕਸ ਵਿਖੇ ਗੱਲਬਾਤ ਕਰਦਿਆਂ ਸ਼ਹਿਨਾਜ਼ ਗਿੱਲ ਨੇ ਦੱਸਿਆ ਕਿ ਅੱਜ ਉਹ ਆਪਣੀ ਆਉਣ ਵਾਲੀ ਨਵੀਂ ਫਿਲਮ ਦੀ ਚੜ੍ਹਦੀ ਕਲਾ ਲਈ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਨ ਆਏ ਹਨ।
Read More : ‘ਆਪ’ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੀ.ਯੂ. ਪ੍ਰਸ਼ਾਸਨ ਨੂੰ ਘੇਰਿਆ
