Sukhbir Badal

ਸ਼੍ਰੋਮਣੀ ਅਕਾਲੀ ਦਲ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਸਮੇਂ ਤਿਆਰ : ਸੁਖਬੀਰ ਬਾਦਲ

200 ਟਰਾਲੀਆਂ ਆਚਾਰ ਦੀਆਂ ਕੀਤੀਆਂ ਰਵਾਨਾ

ਅਜਨਾਲਾ, 27 ਸਤੰਬਰ : ਅੱਜ ਸਰਹੱਦੀ ਕਸਬਾ ਰਮਦਾਸ ਦੇ ਪਿੰਡ ਬਾਊਲੀ ਦੀ ਨਮੋਨੀ ਅਤੇ ਪਿੰਡ ਘੋਨੇਵਾਲ ਦਾ ਦੌਰਾ ਕਰਨ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਅਜਨਾਲਾ ਦੇ ਪਿੰਡਾਂ ’ਚ ਪਸ਼ੂਆਂ ਲਈਆ ਆਚਾਰ ਦੀਆਂ 200 ਟਰਾਲੀਆਂ ਰਵਾਨਾ ਕੀਤੀਆਂ।

ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਹਲਕੇ ਵਿਚਲੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਜਿੰਨੇ ਬੀਜਾਂ ਦੀ ਲੋੜ ਹੈ, ਉਸ ਦੀ ਲਿਸਟ ਬਣਾ ਕੇ ਦਿੱਤੀ ਦੇਣ ਤਾਂ ਜੋ ਸਮੇਂ-ਸਿਰ ਕਿਸਾਨਾਂ ਨੂੰ ਬੀਜ ਵੀ ਮੁਹੱਈਆ ਕਰਵਾ ਜਾ ਸਕੇ ।

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਮੁੱਚੀ ਪਾਰਟੀ ਦੇ ਆਗੂਆਂ, ਯੂਥ ਵਿੰਗ ਦੇ ਵਰਕਰਾਂ ਤੇ ਅਹੁਦੇਦਾਰਾਂ ਦੀਆਂ ਘਰ-ਘਰ ਸਾਮਾਨ ਪਹੁੰਚਾਉਣ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਤਾਂ ਜੋ ਕੋਈ ਵੀ ਹੜ੍ਹ ਪੀੜਤ ਪਰਿਵਾਰ ਜ਼ਰੂਰੀ ਵਸਤਾਂ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਅਗਲੇ ਦੋ ਦਿਨਾਂ ਅੰਦਰ ਹੜ੍ਹ ਪ੍ਰਭਾਵਿਤ ਵੱਖ-ਵੱਖ ਇਲਾਕਿਆਂ ਵਿਚ ਹੜ੍ਹ ਪੀੜਤਾਂ ਲਈ ਮੈਡੀਕਲ ਕੈਂਪ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੈਏ ਜਾਣਗੇ, ਜਿਸ ਸਬੰਧੀ 112 ਮੈਡੀਕਲ ਟੀਮਾਂ ਤਿਆਰ ਕਰ ਲਈਆਂ ਗਈਆਂ ਹਨ।

ਬਾਦਲ ਨੇ ਕਿਹਾ ਕਿ ਯੂਥ ਵਰਕਰਾਂ ਦੀਆਂ ਪਾਰਟੀਆਂ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਘਰ-ਘਰ ਜਾ ਕੇ ਫੌਗਿੰਗ ਮਸ਼ੀਨਾਂ ਰਾਹੀਂ ਦਵਾਈ ਸਪ੍ਰੇਅ ਕਰਨ ਦੀ ਡਿਊਟੀ ਲਗਾਈ ਗਈ ਹੈ, ਜੋ ਰੋਜ਼ਾਨਾ ਘਰ-ਘਰ ਜਾਣਗੇ। ਉਨ੍ਹਾਂ ਕਿਹਾ ਕਿ ਝਾੜੂ ਵਾਲੀ ਸਰਕਾਰ ਨੇ ਪਿਛਲੇ ਸਾਲ ਵੀ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਕੋਈ ਮੁਆਵਜ਼ਾ ਤੱਕ ਨਹੀਂ ਦਿੱਤਾ ਅਤੇ ਹੁਣ ਇਸ ਵਾਰ ਵੀ ਮੌਜੂਦਾ ਪੰਜਾਬ ਸਰਕਾਰ ਕੋਲੋਂ ਮੁਆਵਜ਼ਾ ਕਿਸਾਨਾਂ ਨੂੰ ਦੇਣ ਦੀ ਕੋਈ ਗੱਲ ਸਾਹਮਣੇ ਨਹੀਂ ਆ ਰਹੀ।

ਬਾਦਲ ਨੇ ਕਿਹਾ ਕਿ ਇਹ ਸਾਰੇ ਕੰਮ ਵੱਡੇ ਬਾਦਲ ਸਾਹਿਬ ਅਕਾਲੀ ਦਲ ਦੀ ਸਰਕਾਰ ਸਮੇਂ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹੜ੍ਹ ਪੀੜਤਾਂ ਦੀ ਮਦਦ ਲਈ ਹਰ ਸਮੇਂ ਤਿਆਰ ਹੈ।ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਮੈਂਬਰ, ਜ਼ਿਲਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਸ਼੍ਰੋਮਣੀ ਕਮੇਟੀ ਮੈਂਬਰ ਮਾ. ਅਮਰੀਕ ਸਿੰਘ ਵਿਛੋਆ ਆਦਿ ਹਾਜ਼ਰ ਸਨ।

Read More : ਮੋਹਾਲੀ ‘ਚ ਕਰੀਬ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ : ਸੰਜੀਵ ਅਰੋੜਾ

Leave a Reply

Your email address will not be published. Required fields are marked *