Shiromani Committee employees

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਸ਼੍ਰੋਮਣੀ ਕਮੇਟੀ ਮੁਲਾਜ਼ਮ

ਇਕ ਦਿਨ ਦੀ ਤਨਖ਼ਾਹ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ

ਅੰਮ੍ਰਿਤਸਰ, 2 ਸਤੰਬਰ : -ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਅੰਦਰ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ ਲੋਕਾਂ ਦੇ ਹੋਏ ਵੱਡੇ ਨੁਕਸਾਨ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੁਲਾਜ਼ਮ ਵੀ ਮਦਦ ਲਈ ਅੱਗੇ ਆਏ ਹਨ। ਇਸੇ ਤਹਿਤ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਆਉਣ ਦੇ ਪਹਿਲੇ ਦਿਨ ਤੋਂ ਨਿਰੰਤਰ ਸੇਵਾ ਨਿਭਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੰਸਥਾ ਦੇ ਮੁਲਾਜ਼ਮ ਖ਼ੁਦ ਪੀੜਤਾਂ ਤੱਕ ਪਹੁੰਚ ਕੇ ਸੇਵਾਵਾਂ ਕਰ ਰਹੇ ਹਨ ਅਤੇ ਸਮੇਂ ਦੌਰਾਨ ਆਈ ਹਰ ਕੁਦਰਤੀ ਆਫ਼ਤ ਸਮੇਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਵੱਡੀਆਂ ਸੇਵਾਵਾਂ ਨਿਭਾਈਆਂ। ਵੱਖ-ਵੱਖ ਸਮੇਂ ਆਈਆਂ ਕੁਦਰਤੀ ਆਫ਼ਤਾਂ ਮੌਕੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਜਿਥੇ ਪੀੜਤ ਇਲਾਕਿਆਂ ਵਿਚ ਖ਼ੁਦ ਪਹੁੰਚ ਕੇ ਸੇਵਾ ਕਰਦੇ ਹਨ, ਉਥੇ ਹੀ ਹਰ ਵਾਰ ਆਪਣੀ ਤਨਖਾਹ ਵਿੱਚੋਂ ਵੀ ਲੋੜਵੰਦਾਂ ਲਈ ਸਹਾਇਤਾ ਕਰਦੇ ਆ ਰਹੇ ਹਨ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ ਸਮੇਤ ਸ਼੍ਰੋਮਣੀ ਕਮੇਟੀ ਮੁਲਾਜ਼ਮ ਹਾਜ਼ਰ ਸਨ।

Read More : ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਿਆ ਘੱਗਰ ’ਚ ਪਾਣੀ ਦਾ ਪੱਧਰ

Leave a Reply

Your email address will not be published. Required fields are marked *