Shiromani Committee

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨੂੰ ਜਾਵੇਗਾ ਪਾਕਿ

ਅੰਮ੍ਰਿਤਸਰ, 29 ਅਕਤੂਬਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ।

ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 1802 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਪਾਕਿਸਤਾਨ ਦੇ ਦੂਤਘਰ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 1796 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਵੀਜ਼ਾ ਲੱਗਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 31 ਅਕਤੂਬਰ ਅਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਮਿੱਥੇ ਪ੍ਰੋਗਰਾਮ ਅਨੁਸਾਰ ਇਹ ਜਥਾ 4 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਮਗਰੋਂ ਇਹ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਕੇ 13 ਨਵੰਬਰ ਨੂੰ ਭਾਰਤ ਪਰਤੇਗਾ।

Read More : ਕੀਨੀਆ ’ਚ ਛੋਟਾ ਜਹਾਜ਼ ਕ੍ਰੈਸ਼, 11 ਦੀ ਮੌਤ

Leave a Reply

Your email address will not be published. Required fields are marked *