ਮੋਹਾਲੀ ਦੇ ਫੇਜ਼-6 ਵਿੱਚ ਸਥਿਤ ਸ਼ਿਵਾਲਿਕ ਸਕੂਲ ਨੂੰ ਇੱਕ ਵਾਰ ਫਿਰ ਬੰਬ ਦੀ ਧਮਕੀ ਮਿਲੀ

21 ਸਤੰਬਰ 2026: ਮੋਹਾਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੋਹਾਲੀ ਦੇ ਫੇਜ਼-6 ਵਿੱਚ ਸਥਿਤ ਸ਼ਿਵਾਲਿਕ ਸਕੂਲ ਨੂੰ ਇੱਕ ਵਾਰ ਫਿਰ ਬੰਬ ਦੀ ਧਮਕੀ ਮਿਲੀ ਹੈ। ਇਹ ਖ਼ਬਰ ਸਾਹਮਣੇ ਆਉਂਦੇ ਹੀ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਅਤੇ ਸਕੂਲ ਵਿੱਚ ਚੱਲ ਰਹੀਆਂ ਪ੍ਰੀਖਿਆਵਾਂ ਨੂੰ ਅੱਧ ਵਿਚਕਾਰ ਰੋਕ ਦਿੱਤਾ ਗਿਆ ਅਤੇ ਬੱਚਿਆਂ ਨੂੰ ਸਕੂਲ ਤੋਂ ਬਾਹਰ ਕੱਢ ਲਿਆ ਗਿਆ।

ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਕੂਲ ਦੇ ਕੰਪਲੈਕਸ ਦੀ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ। ਸਕੂਲ ਪ੍ਰਸ਼ਾਸਨ ਨੇ ਬੱਚਿਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ। ਪੁਲਿਸ ਨੇ ਸਕੂਲ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਧਮਕੀ ਭਰੀ ਈਮੇਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Read More: ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

Leave a Reply

Your email address will not be published. Required fields are marked *