Sidhu Moosewala murder case

ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ 10 ਅਕਤੂਬਰ ਨੂੰ

ਅੱਜ ਇੱਕ ਪੁਲਿਸ ਅਧਿਕਾਰੀ ਨੇ ਦਿੱਤੀ ਗਵਾਹੀ

ਮਾਨਸਾ, 26 ਸਤੰਬਰ : ਅੱਜ ਮਾਨਸਾ ਸੈਸ਼ਨ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਹੋਈ। ਹਾਲਾਂਕਿ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਿੱਤੀ ਸੀ, ਜਿਸ ਕਾਰਨ ਅੱਜ ਇੱਕ ਪੁਲਿਸ ਅਧਿਕਾਰੀ ਮਨਪ੍ਰੀਤ ਸਿੰਘ ਨੇ ਗਵਾਹੀ ਦਿੱਤੀ। ਅਦਾਲਤ ਨੇ ਅਗਲੀ ਸੁਣਵਾਈ 10 ਅਕਤੂਬਰ ਨੂੰ ਤੈਅ ਕੀਤੀ ਹੈ।

ਦੱਸਣਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ 30 ਤੋਂ ਵੱਧ ਮੁਲਜ਼ਮ ਸ਼ਾਮਲ ਹਨ ਅਤੇ ਮੁਕੱਦਮਾ ਮਾਨਸਾ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਮੁਤਾਬਕ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਮਿਲਣ ਤੋਂ ਬਾਅਦ ਹੀ ਸ਼ਾਂਤੀ ਮਿਲੇਗੀ।

Read More : ਗੱਦੇ ਦੀ ਫ਼ੈਕਟਰੀ ਵਿਚ ਲੱਗੀ ਅੱਗ, ਹਰ ਪਾਸੇ ਹੋਇਆ ਧੂੰਆਂ

Leave a Reply

Your email address will not be published. Required fields are marked *