ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਮਿਲੀ ਰਾਹਤ; ਹੇਠਲੀਆਂ ਅਦਾਲਤਾਂ ਨੇ ਕਈ ਵਾਰ ਖਾਰਜ ਕੀਤੀ ਸੀ ਪਟੀਸ਼ਨ
ਨਵੀਂ ਦਿੱਲੀ, 12 ਦਫਤਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਦੇ ਦੋ ਮੁਲਜ਼ਮਾਂ, ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਦੋਵਾਂ ਦੀ ਜ਼ਮਾਨਤ ਪਟੀਸ਼ਨ ਪਹਿਲਾਂ ਸੈਸ਼ਨ ਕੋਰਟ ਵੱਲੋਂ ਕਈ ਵਾਰ ਖਾਰਜ ਕੀਤੀ ਜਾ ਚੁੱਕੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਮੁਲਜ਼ਮ ਪਵਨ ਕੁਮਾਰ ਬਿਸ਼ਨੋਈ ‘ਤੇ ਦੋਸ਼ ਸੀ ਕਿ ਉਸ ਨੇ ਮੂਸੇਵਾਲਾ ਕਤਲ ਕੇਸ ਦੇ ਹਮਲਾਵਰਾਂ ਨੂੰ ਬੋਲੈਰੋ ਗੱਡੀ ਮੁਹੱਈਆ ਕਰਵਾਈ ਸੀ। ਹਾਲਾਂਕਿ, ਬਿਸ਼ਨੋਈ ਨੇ ਆਪਣੀ ਜ਼ਮਾਨਤ ਪਟੀਸ਼ਨ ਵਿੱਚ ਖ਼ੁਦ ਨੂੰ ਬੇਕਸੂਰ ਦੱਸਦਿਆਂ ਕਿਹਾ ਸੀ ਕਿ ਉਸ ਨੂੰ ਮੋਗਾ ਦੇ ਐਸ.ਐਸ.ਪੀ. ਵੱਲੋਂ ਗਲਤ ਤਰੀਕੇ ਨਾਲ ਫਸਾਇਆ ਗਿਆ ਹੈ। ਉਸ ਦਾ ਦਾਅਵਾ ਸੀ ਕਿ ਉਸ ਨੇ ਕਤਲ ਕੇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕੋਈ ਗੱਡੀ ਮੁਹੱਈਆ ਨਹੀਂ ਕਰਵਾਈ ਸੀ।
ਜ਼ਿਕਰਯੋਗ ਹੈ ਕਿ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ 29 ਮਈ, 2022 ਨੂੰ ਪਿੰਡ ਜਵਾਹਰਕੇ ਦੇ ਨੇੜੇ ਕਰ ਦਿੱਤਾ ਗਿਆ ਸੀ। ਉਹ ਆਪਣੀ ਥਾਰ ਗੱਡੀ ਵਿੱਚ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ, ਜਦੋਂ ਰਸਤੇ ਵਿੱਚ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ।
Read More : ਫਿਲਮੀ ਅੰਦਾਜ਼ ‘ਚ ਏ.ਐੱਨ.ਟੀ.ਐੱਫ. ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
