ਸੁਖਬੀਰ ਬਾਦਲ ਨੇ ਪਾਰਟੀ ’ਚ ਕੀਤਾ ਸਵਾਗਤ
ਲੁਧਿਆਣਾ, 14 ਜੂਨ :- ਅੱਜ ਲੁਧਿਆਣਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਬਕਾਇਦਾ ਸਿਰੋਪਾਓ ਪਾ ਕੇ ਘਰ ਵਾਪਸੀ ਕਰਵਾ ਲਈ ਹੈ, ਜਦੋਂਕਿ ਇਸ ਮੌਕੇ ਬਾਦਲ ਨੇ ਕਿਹਾ ਕਿ ਮਲੂਕਾ ਦੀ ਘਰ ਵਾਪਸੀ ਨਾਲ ਅਕਾਲੀ ਦਲ ਨੂੰ ਵੱਡੀ ਤਾਕਤ ਮਿਲੇਗੀ। ਇਸ ਮੌਕੇ ਡਾ. ਜਗਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਵੀ ਸ਼ਾਮਲ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਮੈਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ’ਚ ਵਾਪਸ ਸਵਾਗਤ ਕਰਦਿਆਂ ਬਹੁਤ ਖੁਸ਼ ਹਾਂ। ਮਲੂਕਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ’ਚ ਮਹੱਤਵਪੂਰਨ ਯੋਗਦਾਨ ਪਾਇਆ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਜੋ ਲੋਕਸਭਾ ’ਚ ਅਕਾਲੀਦਲ ਨੂੰ ਛੱਡ ਕੇ ਭਾਜਪਾ ਦੇ ਖੇਮੇ ’ਚ ਚਲੇ ਗਏ ਸਨ ਕਿਉਂਕਿ ਉਨ੍ਹਾਂ ਦੀ ਨੂੰਹ ਰਾਣੀ ਨੇ ਆਈ. ਏ. ਐੱਸ. ਦੀ ਅਫਸਰਸ਼ਾਹੀ ਤੋਂ ਅਸਤੀਫਾ ਦੇ ਕੇ ਬਠਿੰਡੇ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜੀ ਸੀ।
Read More : ਭਾਰਤੀ ਮੂਲ ਦੇ ਬ੍ਰਿਟਿਸ਼ ਜੋੜੇ ਸਣੇ 2 ਬੱਚਿਆਂ ਦੀ ਮੌਤ