Ashwani Sharma

ਆਤਿਸ਼ੀ ਵੱਲੋਂ ਕੀਤੀਆਂ ਅਪਮਾਨਜਨਕ ਟਿੱਪਣੀਆਂ ਕਾਰਨ ਸਿੱਖ ਦੁਖੀ : ਅਸ਼ਵਨੀ ਸ਼ਰਮਾ

ਚੰਡੀਗੜ੍ਹ, 8 ਜਨਵਰੀ : ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਜੀ ਬਾਰੇ ਆਮ ਆਦਮੀ ਪਾਰਟੀ ਦੀ ਸੀਨੀਅਰ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਕੀਤੀਆਂ ਅਪਮਾਨਜਨਕ ਟਿੱਪਣੀਆਂ ਕਾਰਨ ਦੇਸ਼-ਵਿਦੇਸ਼ ’ਚ ਵਸਦੇ ਸਿੱਖ ਬਹੁਤ ਦੁਖੀ ਹਨ। ਇਹ ਗੱਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਹੀ। ਇਹ ਬਿਆਨ ਉਸ ਸਮੇਂ ਦਿੱਤਾ ਗਿਆ, ਜਦੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨਾਲ ਸੰਬੰਧਤ ਮਸਲੇ ’ਤੇ ਚਰਚਾ ਚੱਲ ਰਹੀ ਸੀ।

ਆਤਿਸ਼ੀ ਦੇ ਬਿਆਨਾਂ ਨੂੰ ਸ਼ਰਮਨਾਕ ਅਤੇ ਸਿੱਖ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਉਣ ਵਾਲੇ ਕਰਾਰ ਦਿੰਦਿਆਂ ਸ਼ਰਮਾ ਨੇ ਕਿਹਾ, ‘ਇਹ ਆਤਿਸ਼ੀ ਵੱਲੋਂ ਕੀਤੀ ਗਈ ਬੇਅਦਬੀ ਦਾ ਸਪੱਸ਼ਟ ਕਾਰਾ ਹੈ, ਜੋ ਬਹੁਤ ਨਿੰਦਣਯੋਗ ਅਤੇ ਨਾ ਮੁਆਫ਼ੀਯੋਗ ਹੈ।’

ਸ਼ਰਮਾ ਨੇ ਅੱਗੇ ਕਿਹਾ ਕਿ ਇਸ ਗੰਭੀਰ ਮਾਮਲੇ ’ਤੇ ਅਰਵਿੰਦ ਕੇਜਰੀਵਾਲ ਦੀ ਲਗਾਤਾਰ ਚੁੱਪੀ ਉਨ੍ਹਾਂ ਦੀ ਸਿੱਖ-ਵਿਰੋਧੀ ਮਾਨਸਿਕਤਾ ਨੂੰ ਬੇਨਕਾਬ ਕਰਦੀ ਹੈ। ‘ਜੇਕਰ ਅਰਵਿੰਦ ਕੇਜਰੀਵਾਲ ਦੇ ਮਨ ਵਿਚ ਸਿੱਖ ਗੁਰੂਆਂ ਪ੍ਰਤੀ ਰੱਤੀ ਭਰ ਵੀ ਆਦਰ ਹੈ, ਤਾਂ ਉਨ੍ਹਾਂ ਨੂੰ ਤੁਰੰਤ ਆਤਿਸ਼ੀ ਨੂੰ ਦਿੱਲੀ ਵਿਧਾਨ ਸਭਾ ਵਿਚ ਨੇਤਾ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ।’

Read More : 852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਤੋਂ ਵੱਧ ਫੰਡ ਜਾਰੀ : ਬੈਂਸ

Leave a Reply

Your email address will not be published. Required fields are marked *