Honey Singh and Karan Aujla

ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧੀਆ

ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਨੂੰ ਕੀਤਾ ਤਲਬ

ਗੀਤਾਂ ਵਿਚ ਔਰਤਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤਣ ਦਾ ਲਿਆ ਨੋਟਿਸ

ਚੰਡੀਗੜ੍ਹ, 7 ਅਗਸਤ : ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ। ਇਸ ਸਬੰਧੀ ਕਾਰਵਾਈ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਹੈ। ਪੁਲਿਸ ਤੋਂ 11 ਅਗਸਤ ਤੱਕ ਅਗਲੀ ਕਾਰਵਾਈ ਸਬੰਧੀ ਰਿਪੋਰਟ ਮੰਗੀ ਗਈ ਹੈ।

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਡੀ. ਜੀ. ਪੀ. ਪੰਜਾਬ ਨੂੰ ਦੋ ਪੱਤਰ ਲਿਖੇ ਹਨ। ਪਹਿਲੇ ਪੱਤਰ ਵਿਚ ਕਿਹਾ ਗਿਆ ਹੈ ਕਿ ਯੋ-ਯੋ ਹਨੀ ਸਿੰਘ ਦਾ ਗੀਤ ‘ਮਿਲੀਅਨੇਅਰ’ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਗੀਤ ਵਿਚ ਉਨ੍ਹਾਂ ਨੇ ਔਰਤਾਂ ਵਿਰੁੱਧ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ।

ਦੂਜੇ ਪੱਤਰ ਵਿਚ ਕਮਿਸ਼ਨ ਨੇ ਕਰਨ ਔਜਲਾ ਦੇ ਗੀਤ ‘ਐਮ. ਐਮ. ਗਬਰੂ’ ਦਾ ਜ਼ਿਕਰ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਇਹ ਗੀਤ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਿਹਾ ਹੈ। ਇਸ ਵਿਚ ਵੀ ਔਰਤਾਂ ਲਈ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਜੋ ਕਿ ਪੂਰੀ ਰ੍ਹਾਂ ਇਤਰਾਜ਼ਯੋਗ ਹੈ।

ਕਮਿਸ਼ਨ ਨੇ ਆਪਣੇ ਪੱਤਰ ਵਿਚ ਡੀ. ਜੀ. ਪੀ. ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਇਕ ਅਧਿਕਾਰੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਨ। ਇਸ ਦੇ ਨਾਲ ਹੀ, ਇਸ ਸਬੰਧ ਵਿੱਚ ਦੋਵਾਂ ਗਾਇਕਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ 11 ਅਗਸਤ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਦਫ਼ਤਰ ਵਿੱਚ ਪੇਸ਼ ਕੀਤੀ ਜਾਵੇ।

Read More : ਸਿੱਖਿਆ ਮੰਤਰੀ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

Leave a Reply

Your email address will not be published. Required fields are marked *