ਕਿਰੇਨ ਰਿਜੀਜੂ

ਤੇਲ ਕੀਮਤਾਂ ਦਰਮਿਆਨ ਸਥਿਤੀ ਕਾਬੂ ਹੇਠ, ਪੀਐਮ ਮੋਦੀ ਖੁਦ ਕਰ ਰਹੇ ਹਨ ਨਿਗਰਾਨੀ : ਕਿਰੇਨ ਰਿਜੀਜੂ

ਕੇਂਦਰੀ ਮੰਤਰੀ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ, 27 ਮਾਰਚ : ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਬਾਵਜੂਦ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਨਿੱਜੀ ਤੌਰ ‘ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ।

ਕਿਰੇਨ ਰਿਜੀਜੂ ਨੇ ਸਪੱਸ਼ਟ ਕੀਤਾ ਕਿ ਭਾਰਤ ਸਰਕਾਰ ਨੇ ਹਾਲਾਤ ਨੂੰ ਪੂਰੀ ਤਰ੍ਹਾਂ ਕਾਬੂ ਵਿੱਚ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਅੰਤਰਰਾਸ਼ਟਰੀ ਪੱਧਰ ‘ਤੇ ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਬਦਲਾਅ ਕਾਰਨ ਆਮ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Read More : ਮਾਣਹਾਨੀ ਮਾਮਲਾ : ਮਜੀਠੀਆ ਨੂੰ ਹਾਈਕੋਰਟ ਤੋਂ ਝਟਕਾ, ਸੰਜੇ ਸਿੰਘ ਦੀ ਪਟੀਸ਼ਨ ਮਨਜ਼ੂਰ

Leave a Reply

Your email address will not be published. Required fields are marked *