suicide

ਪ੍ਰੀਖਿਆ ਦੇ ਕੇ ਪਰਤੀ ਛੇਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਪੱਖੇ ਨਾਲ ਲਟਕਦੀ ਮਿਲੀ ਲਾਸ਼

ਲੁਧਿਆਣਾ, 5 ਮਾਰਚ : ਲੁਧਿਆਣਾ ਦੇ ਢੰਡਾਰੀ ਖੁਰਦ ਇਲਾਕੇ ਤੋਂ ਇਕ ਬੇਹੱਦ ਮੰਦਭਾਗੀ ਅਤੇ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿੱਥੇ ਛੇਵੀਂ ਜਮਾਤ ਵਿੱਚ ਪੜ੍ਹਨ ਵਾਲੀ 13 ਸਾਲਾ ਮਾਸੂਮ ਬੱਚੀ ਨੇ ਮੌਤ ਨੂੰ ਗਲੇ ਲਗਾ ਲਿਆ। ਮ੍ਰਿਤਕਾ ਦੀ ਪਛਾਣ ਅੰਜਲੀ ਵਜੋਂ ਹੋਈ ਹੈ, ਜੋ ਮੰਗਲਵਾਰ ਨੂੰ ਸਕੂਲ ਤੋਂ ਆਪਣੀ ਪ੍ਰੀਖਿਆ ਦੇ ਕੇ ਘਰ ਪਰਤੀ ਸੀ।

ਜਾਣਕਾਰੀ ਅਨੁਸਾਰ, ਅੰਜਲੀ ਜਦੋਂ ਸਕੂਲ ਤੋਂ ਆਈ ਤਾਂ ਉਹ ਬਿਲਕੁਲ ਸਧਾਰਨ ਨਜ਼ਰ ਆ ਰਹੀ ਸੀ ਅਤੇ ਪਰਿਵਾਰ ਨੂੰ ਉਸ ਦੇ ਮਨ ਵਿੱਚ ਚੱਲ ਰਹੀ ਕਿਸੇ ਵੀ ਪਰੇਸ਼ਾਨੀ ਦਾ ਅੰਦਾਜ਼ਾ ਨਹੀਂ ਸੀ। ਘਰ ਆਉਣ ਤੋਂ ਕੁਝ ਦੇਰ ਬਾਅਦ ਉਹ ਆਪਣੇ ਕਮਰੇ ਵਿੱਚ ਚਲੀ ਗਈ। ਕਾਫ਼ੀ ਦੇਰ ਤੱਕ ਜਦੋਂ ਕਮਰੇ ਵਿੱਚੋਂ ਕੋਈ ਹਲਚਲ ਨਾ ਹੋਈ, ਤਾਂ ਚਿੰਤਾ ਵਿੱਚ ਆਏ ਪਰਿਵਾਰ ਵਾਲਿਆਂ ਨੇ ਦਰਵਾਜ਼ਾ ਖੜਕਾਇਆ। ਅੰਦਰੋਂ ਕੋਈ ਜਵਾਬ ਨਾ ਮਿਲਣ ‘ਤੇ ਜਦੋਂ ਉਨ੍ਹਾਂ ਨੇ ਖਿੜਕੀ ਰਾਹੀਂ ਅੰਦਰ ਝਾਕਿਆ ਤਾਂ ਅੰਜਲੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦੀ ਸਮੀਖਿਆ ਕੀਤੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਹਰਬੰਸ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਉਪਰੰਤ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਬੱਚੀ ਵੱਲੋਂ ਚੁੱਕੇ ਗਏ ਇਸ ਖ਼ੌਫ਼ਨਾਕ ਕਦਮ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Read More : ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਮਾਂ-ਧੀ ਦੀ ਮੌਤ

Leave a Reply

Your email address will not be published. Required fields are marked *