Amritsar

ਅੰਮ੍ਰਿਤਸਰ ‘ਚ 18.227 ਕਿਲੋ ਹੈਰੋਇਨ ਸਮੇਤ ਸਮੱਗਲਰ ਗ੍ਰਿਫ਼ਤਾਰ

ਪਾਕਿਸਤਾਨੀ ਸਮੱਗਲਰ ‘ਬਿੱਲਾ’ ਨਾਲ ਜੁੜੇ ਹੋਏ ਸਨ ਮੁਲਜ਼ਮ; ਸਾਥੀ ਕੁਲਵਿੰਦਰ ਸਿੰਘ ਉਰਫ਼ ਕਿੰਦਾ ਦੀ ਭਾਲ ਲਈ ਛਾਪੇਮਾਰੀ ਜਾਰੀ

ਅੰਮ੍ਰਿਤਸਰ, 2 ਅਪ੍ਰੈਲ : ਇਕ ਸੁਚੱਜੇ ਤਾਲਮੇਲ ਵਾਲੇ ਆਪ੍ਰੇਸ਼ਨ ਦੌਰਾਨ ਐਂਟੀ-ਨਾਰਕੋਟਿਕਸ ਟਾਸਕ ਫੋਰਸ ਅਤੇ ਬਾਰਡਰ ਰੇਂਜ ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਪਿੰਡ ਖੈਰਾ ਦੇ ਰਹਿਣ ਵਾਲੇ ਹੀਰਾ ਸਿੰਘ ਉਰਫ਼ ਹੀਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 18.227 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੱਗਲਰ ਹੀਰਾ ਸਿੰਘ ਅਤੇ ਉਸ ਦਾ ਸਾਥੀ ਕੁਲਵਿੰਦਰ ਸਿੰਘ ਉਰਫ਼ ਕਿੰਦਾ (ਵਾਸੀ ਪਿੰਡ ਦਾਉਕੇ, ਥਾਣਾ ਘਰਿੰਡਾ) ਪਾਕਿਸਤਾਨੀ ਨਸ਼ਾ ਤਸਕਰ ਬਿੱਲਾ ਦੇ ਸੰਪਰਕ ਵਿੱਚ ਸਨ। ਇਹ ਮੁਲਜ਼ਮ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਕਰਕੇ ਅੱਗੇ ਸਪਲਾਈ ਕਰਦੇ ਸਨ।

ਪੁਲਿਸ ਵੱਲੋਂ ਫਰਾਰ ਸਮੱਗਲਰ ਕੁਲਵਿੰਦਰ ਸਿੰਘ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਸ ਪੂਰੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਵਿੱਢੀ ਜੰਗ ਨਿਰੰਤਰ ਜਾਰੀ ਹੈ।

Read More : ਜੋਗਿੰਦਰਾ ਗਰੁੱਪ ਪੰਜਾਬ ਵਿਚ ਕਰੇਗਾ 1,100 ਕਰੋੜ ਦਾ ਨਿਵੇਸ਼ : ਸੰਜੀਵ ਅਰੋੜਾ

Leave a Reply

Your email address will not be published. Required fields are marked *