ਪਾਕਿ ਤੋਂ ਡਰੋਨ ਰਾਹੀਂ ਮੰਗਵਾਈ ਸੀ 5 ਕਿਲੋ ਹੈਰੋਇਨ
ਅੰਮ੍ਰਿਤਸਰ, 27 ਜੁਲਾਈ :-ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ 5 ਕਿਲੋ ਹੈਰੋਇਨ ਸਮੇਤ ਥਾਣਾ ਘਰਿੰਡਾ ਦੀ ਪੁਲਸ ਨੇ ਪਵਨਪ੍ਰੀਤ ਸਿੰਘ ਉਰਫ਼ ਪਵਨ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਮੁਲਜ਼ਮ ਹੈਰੋਇਨ ਦੀ ਇਸ ਖੇਪ ਨੂੰ ਮੋਟਰਸਾਈਕਲ ’ਤੇ ਸਪਲਾਈ ਕਰਨ ਲਈ ਡਿਫੈਂਸ ਡਰੇਨ ਦੇ ਨਾਲ-ਨਾਲ ਬਣੀ ਸੜਕ ’ਤੇ ਜਾ ਰਿਹਾ ਸੀ ਕਿ ਪੁਲਸ ਨੇ ਟ੍ਰੈਪ ਲਾ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਰਿਮਾਂਡ ’ਤੇ ਲੈ ਲਿਆ ਹੈ।
Read More : ਨਹਿਰ ਵਿਚ ਡਿੱਗੀ ਕਾਰ, ਪਤੀ-ਪਤਨੀ ਦੀ ਮੌਤ