9 ਐੱਮ. ਐੱਮ. ਦੀਆਂ 2 ਪਿਸਤੌਲਾ, 32 ਬੋਰ ਦਾ 1 ਪਿਸਤੌਲ ਅਤੇ 30 ਬੋਰ ਦੀਆਂ 2 ਪਿਸਤੌਲਾਂ ਜ਼ਬਤ
ਅੰਮ੍ਰਿਤਸਰ, 29 ਜੁਲਾਈ : ਪਾਕਿਸਤਾਨ ਵਿਚ ਸਰਹੱਦ ਪਾਰ ਬੈਠੇ ਸਮੱਗਲਰਾਂ ਦੇ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਭਰਤਪ੍ਰੀਤ ਸਿੰਘ ਵਾਸੀ ਮਾੜੀਮੇਘਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਕਬਜ਼ੇ ਵਿੱਚੋਂ 9 ਐੱਮ. ਐੱਮ. ਦੇ 2 ਪਿਸਤੌਲ, 32 ਬੋਰ ਦਾ ਇਕ ਪਿਸਤੌਲ ਅਤੇ 30 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ ਹਨ।
ਇਸ ਸਬੰਧੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਜਾਣਕਾਰੀ ਮਿਲੀ ਸੀ ਕਿ ਸਰਹੱਦ ਪਾਰ ਪਾਕਿਸਤਾਨ ਤੋਂ ਆ ਰਹੇ ਹਥਿਆਰਾਂ ਦੀ ਖੇਪ ਵੱਖ-ਵੱਖ ਥਾਵਾਂ ’ਤੇ ਸਪਲਾਈ ਕੀਤੀ ਜਾਣੀ ਸੀ ਅਤੇ ਇਹ ਕੰਮ ਉਕਤ ਮੁਲਜ਼ਮ ਵੱਲੋਂ ਕੀਤਾ ਜਾਣਾ ਸੀ, ਜਿਸ ਦੌਰਾਨ ਪੁਲਸ ਨੇ ਜਾਲ ਵਿਛਾ ਕੇ ਪਿੰਡ ਇਬਨ ਅਤੇ ਮੂਲੇਚੱਕ ਰੋਡ ਵਿਚਕਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜੋ ਹਥਿਆਰ ਸਪਲਾਈ ਕਰਨ ਜਾ ਰਿਹਾ ਸੀ।
ਇਸ ਸਾਰੀ ਕਾਰਵਾਈ ਦੀ ਅਗਵਾਈ ਸਟੇਟ ਸਪੈਸ਼ਲ ਆਪ੍ਰੇਸ਼ਨਜ਼ ਵੱਲੋਂ ਕੀਤੀ ਗਈ। ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਉਸ ਨੂੰ ਜਾਂਚ ਲਈ ਪੁਲਸ ਰਿਮਾਂਡ ’ਤੇ ਲੈ ਲਿਆ ਗਿਆ ਹੈ। ਉਸ ਤੋਂ ਪੂਰੀ ਪੁੱਛਗਿੱਛ ਕੀਤੀ ਜਾ ਰਹੀ ਹੈ।
Read More : ਹਿਮਾਚਲ ਵਿਚ ਬੱਦਲ ਫੱਟਣ ਨਾਲ 2 ਲੋਕਾਂ ਦੀ ਮੌਤ