ਸਮੱਗਲਰ ਗ੍ਰਿਫ਼ਤਾਰ

25 ਕਰੋੜ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ

ਫ਼ਿਰੋਜ਼ਪੁਰ ਪੁਲਸ ਵੱਲੋਂ ਬਸਤੀ ਸ਼ੇਖਾਂਵਾਲੀ ’ਚ ਛਾਪੇਮਾਰੀ; 5 ਕਿਲੋ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ

ਫ਼ਿਰੋਜ਼ਪੁਰ, 6 ਅਪ੍ਰੈਲ: ਥਾਣਾ ਸਿਟੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਬਸਤੀ ਸ਼ੇਖਾਂਵਾਲੀ ’ਚ ਛਾਪੇਮਾਰੀ ਕਰ ਕੇ ਕਰੀਬ 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਮੁਖੀ ਕਸ਼ਮੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਸਤੀ ਸ਼ੇਖਾਂਵਾਲੀ ਦਾ ਰਹਿਣ ਵਾਲਾ ਇਕ ਸਮੱਗਲਰ ਵੱਡੇ ਪੱਧਰ ’ਤੇ ਨਸ਼ੇ ਦੀ ਤਸਕਰੀ ਕਰਦਾ ਹੈ ਅਤੇ ਉਸ ਨੇ ਆਪਣੇ ਘਰ ’ਚ ਭਾਰੀ ਮਾਤਰਾ ’ਚ ਹੈਰੋਇਨ ਲੁਕੋ ਕੇ ਰੱਖੀ ਹੋਈ ਹੈ।

ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਤੁਰੰਤ ਬਸਤੀ ’ਚ ਛਾਪਾ ਮਾਰ ਕੇ ਉਕਤ ਸਮੱਗਲਰ ਨੂੰ ਹਿਰਾਸਤ ’ਚ ਲਿਆ। ਜਦੋਂ ਉਸ ਦੇ ਘਰ ਦੀ ਤਲਾਸ਼ੀ ਲਈ ਗਈ ਤਾਂ ਉਥੋਂ 5 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 25 ਕਰੋੜ 5 ਲੱਖ ਰੁਪਏ ਦੱਸੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਸ ਸਮੱਗਲਿੰਗ ’ਚ ਉਸ ਦਾ ਇਕ ਸਾਥੀ ਵੀ ਸ਼ਾਮਲ ਹੈ, ਜੋ ਫਿਲਹਾਲ ਫ਼ਰਾਰ ਹੈ। ਪੁਲਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਦੇ ਹੋਰ ਖ਼ੁਲਾਸੇ ਹੋ ਸਕਣ।

Read More : ਪਾਣੀ ਦੇ ਹਿੱਸੇ ਨੂੰ ਲੈ ਕੇ ਹਰਿਆਣਾ ਸਰਕਾਰ ਚਿੰਤਤ; BBMB ਨੂੰ ਲਿਖੀ ਚਿੱਠੀ

Leave a Reply

Your email address will not be published. Required fields are marked *