State President Aman Arora

ਹੁਣ ਤੱਕ 59,702 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ : ਅਮਨ ਅਰੋੜਾ

ਚੰਡੀਗੜ੍ਹ, 29 ਦਸੰਬਰ : ਅਪ੍ਰੈਲ 2022 ਤੋਂ ਹੁਣ ਤੱਕ 59,702 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ’ਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਲ 2025 ਦੌਰਾਨ ਵਿਭਾਗ ਨੇ 959 ਪਲੇਸਮੈਂਟ ਕੈਂਪਾਂ ਰਾਹੀਂ 48,912 ਉਮੀਦਵਾਰਾਂ ਨੂੰ ਨੌਕਰੀਆਂ ਹਾਸਲ ਕਰਨ ’ਚ ਮਦਦ ਕੀਤੀ ਹੈ। ਲੋਨ ਕੈਂਪਾਂ ਰਾਹੀਂ 10,064 ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਦੇ ਮੌਕੇ ਮਹੁੱਈਆ ਕਰਵਾਏ ਗਏ ਹਨ।

ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਨੇ 19,619 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਦੀ ਪਲੇਸਮੈਂਟ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਪੰਜਾਬ ਨੇ ਆਪਣੀ ਪੰਜਾਬ ਹੁਨਰ ਵਿਕਾਸ ਯੋਜਨਾ ਤਿਆਰ ਕੀਤੀ ਹੈ ਤੇ ਤਕਨੀਕੀ ਦਿੱਗਜਾਂ ਮਾਈਕ੍ਰੋਸਾਫਟ, ਆਈ.ਬੀ.ਐੱਮ. ਤੇ ਨੈੱਸਕਾਮ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਆਲਮੀ ਤੇ ਕਾਰਪੋਰੇਟ ਖੇਤਰ ’ਚ ਵੱਡੀ ਭੂਮਿਕਾ ਲਈ ਤਿਆਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਨੌਕਰੀਆਂ ਦਾ ਵਾਅਦਾ ਨਹੀਂ ਕਰ ਰਹੇ ਹਾਂ; ਅਸੀਂ ਯੋਜਨਾਬੱਧ ਢੰਗ ਨਾਲ ਨਿਯੁਕਤੀ ਪੱਤਰ, ਹੁਨਰ ਸਰਟੀਫਿਕੇਟ ਅਤੇ ਉੱਦਮਤਾ ਲਈ ਅਹਿਮ ਭੂਮਿਕਾ ਨਿਭਾ ਰਹੇ ਹਾਂ। ਪੰਜਾਬ ਦੇ ਨੌਜਵਾਨਾਂ ਨੂੰ ਹੁਣ ਵਿਕਾਸ ਲਈ ਬਾਹਰਲੇ ਮੁਲਕਾਂ ਵੱਲ ਦੇਖਣ ਦੀ ਲੋੜ ਨਹੀਂ ਹੈ। ਅਸੀਂ ਇਕ ਸਵੈ-ਨਿਰਭਰ ਪੰਜਾਬ ਦਾ ਨਿਰਮਾਣ ਕਰ ਰਹੇ ਹਾਂ, ਜਿੱਥੇ ਪ੍ਰਤਿਭਾ ਨੂੰ ਪਛਾਣ ਕੇ ਸਿਖਲਾਈ ਤੇ ਰੁਜ਼ਗਾਰ ਦਿੱਤਾ ਜਾਂਦਾ ਹੈ।

ਸੂਬੇ ਦਾ ਅਧਿਕਾਰਤ ਪੋਰਟਲ ਪੀ.ਜੀ.ਆਰ.ਕੇ.ਏ.ਐੱਮ. (https://punjabrozgar.org.in/) ਨੌਕਰੀ ਬਾਜ਼ਾਰ ’ਚ ਇਕ ਬਦਲਾਅ ਵਜੋਂ ਉੱਭਰਿਆ ਹੈ, ਜਿਸ ਉੱਤੇ 22,41,165 ਤੋਂ ਵੱਧ ਨੌਕਰੀਆਂ ਲੱਭਣ ਵਾਲਿਆਂ ਅਤੇ 20,669 ਨੌਕਰੀ ਪ੍ਰਦਾਨ ਕਰਨ ਵਾਲਿਆਂ ਨੂੰ ਰਜਿਸਟਰ ਕੀਤਾ ਗਿਆ ਹੈ।

ਇਸ ਪਲੇਟਫਾਰਮ ਨੇ 1316 ਰੁਜ਼ਗਾਰ ਮੇਲੇ ਕਰਵਾਏ , ਰੁਜ਼ਗਾਰ ਦੇ ਨਵੇਂ ਮੌਕਿਆਂ ਤੱਕ ਪਹੁੰਚ ਨੂੰ ਸੰਭਵ ਬਣਾਇਆ ਅਤੇ ਹੁਨਰ ਤੇ ਨੌਕਰੀਆਂ ਦਰਮਿਆਨ ਪਾੜੇ ਨੂੰ ਪੂਰਿਆ।

Read More : ਵਿਆਹ ਤੋਂ ਪਹਿਲਾਂ ਨੌਜਵਾਨ ਨੇ ਹੋਟਲ ਦੇ ਕਮਰੇ ’ਚ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Leave a Reply

Your email address will not be published. Required fields are marked *